ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

Friday, Aug 02, 2024 - 10:59 AM (IST)

ਕਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ

ਬਟਾਲਾ (ਸਾਹਿਲ)- ਕਾਰ ਦੀ ਟੱਕਰ ਵੱਜਣ ਨਾਲ ਸਕੂਟਰੀ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਰਾਹੁਲ ਮਸੀਹ ਪੁੱਤਰ ਹੈਪੀ ਮਸੀਹ ਵਾਸੀ ਕਾਦੀਆਂ ਰਾਜਪੂਤਾਂ ਸਕੂਟੀ ’ਤੇ ਸਵਾਰ ਹੋ ਕੇ ਪਿੰਡ ਦੇ ਹੀ ਰਹਿਣ ਵਾਲੇ ਆਪਣੇ ਸਾਥੀ ਵੰਸ਼ ਰਾਜਾ ਪੁੱਤਰ ਸੋਨੂੰ ਮਸੀਹ ਨਾਲ ਫਤਹਿਗੜ੍ਹ ਚੂੜੀਆਂ ਤੋਂ ਪਿੰਡ ਨੂੰ ਵਾਪਸ ਆ ਰਿਹਾ ਸੀ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਦੋਂ ਇਹ ਦੋਵੇਂ ਪਿੰਡ ਲੋਧੀਨੰਗਲ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਤੇਜ਼ ਰਫ਼ਤਾਰ ਵਰਨਾ ਕਾਰ ਨੰ. ਪੀ ਬੀ 06ਵੀ 3536, ਜਿਸ ਨੂੰ ਨੌਜਵਾਨ ਅਰਸ਼ਦੀਪ ਸਿੰਘ ਪੁੱਤਰ ਜਸਪਿੰਦਰ ਸਿੰਘ ਵਾਸੀ ਪਿੰਡ ਸੀੜਾ ਚਲਾ ਰਿਹਾ ਸੀ, ਨੇ ਉਕਤ ਨੌਜਵਾਨਾਂ ਦੀ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਰਾਹੁਲ ਮਸੀਹ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਸ ਦਾ ਸਾਥੀ ਵੰਸ਼ ਰਾਜਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ- ਇੰਗਲੈਂਡ ਦੀ ਜੇਲ੍ਹ 'ਚ ਸਜ਼ਾ ਕੱਟ ਚੁੱਕੇ ਨੌਜਵਾਨ ਨੂੰ ਨਹੀਂ ਮਿਲ ਰਿਹਾ ਇਨਸਾਫ਼, ਪੁੱਤ ਨੂੰ ਵੇਖਣ ਲਈ ਤਰਸ ਰਹੇ ਮਾਪੇ

ਉਕਤ ਪੁਲਸ ਅਫ਼ਸਰ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈਣ ਉਪਰੰਤ ਕਾਰ ਚਾਲਕ ਵਿਰੁੱਧ ਧਾਰਾ 106, 281, 324 ਆਈ.ਪੀ.ਸੀ ਤਹਿਤ ਥਾਣਾ ਘਣੀਏ ਕੇ ਬਾਂਗਰ ਵਿਖੇ ਕੇਸ ਦਰਜ ਕਰ ਦਿੱਤਾ ਹੈ ਤੇ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News