ਜ਼ਮੀਨ ਦੇ ਝਗੜੇ ਨੂੰ ਲੈ ਕੇ ਨੌਜਵਾਨ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

Thursday, Jan 12, 2023 - 11:37 AM (IST)

ਜ਼ਮੀਨ ਦੇ ਝਗੜੇ ਨੂੰ ਲੈ ਕੇ ਨੌਜਵਾਨ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

ਤਰਨਤਾਰਨ (ਰਮਨ,ਜ.ਬ)- ਥਾਣਾ ਖੇਮਕਰਨ ਦੀ ਪੁਲਸ ਨੇ ਜ਼ਮੀਨ ਵਿਚੋਂ ਮਨਮਰਜ਼ੀ ਦਾ ਹਿੱਸਾ ਨਾ ਦੇਣ ’ਤੇ ਇਕ ਨੌਜਵਾਨ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਜੋਬਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਮਹਿਦੀਪੁਰ ਨੇ ਦੱਸਿਆ ਕਿ ਬੀਤੀ 29 ਦਸੰਬਰ ਨੂੰ ਸ਼ਾਮ ਕਰੀਬ 05.30 ਵਜੇ ਉਹ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈਣ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਗੁਰਸਾਹਿਬ ਸਿੰਘ ਅਤੇ ਬੂਟਾ ਸਿੰਘ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਉਸ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਵੱਲੋਂ ਵੱਡੇ ਅੰਤਰਰਾਜ਼ੀ ਡਰੱਗ ਨੈਟਵਰਕ ਦਾ ਕੀਤਾ ਪਰਦਾਫਾਸ਼, ਲੱਖਾਂ ਨਸ਼ੀਲੀਆਂ ਗੋਲੀਆਂ ਸਣੇ 4 ਕਾਬੂ

ਉਸ ਵਲੋਂ ਰੌਲਾ ਪਾਉਣ ’ਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਜਦ ਕਿ ਉਸ ਦੇ ਪਿਤਾ ਚਾਨਣ ਸਿੰਘ ਨੇ ਸਵਾਰੀ ਦਾ ਪ੍ਰਬੰਧ ਕਰਕੇ ਉਸ ਨੂੰ ਸਿਵਲ ਹਸਪਤਾਲ ਪੱਟੀ ਵਿਚ ਦਾਖ਼ਲ ਕਰਵਾਇਆ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ

ਵਜ੍ਹਾ ਰੰਜਿਸ਼ ਇਹ ਕਿ ਉਕਤ ਵਿਅਕਤੀ ਜ਼ਮੀਨ ਵਿਚੋਂ ਆਪਣੀ ਮਨਮਰਜ਼ੀ ਮੁਤਾਬਕ ਹਿੱਸਾ ਮੰਗਦੇ ਸਨ। ਇਸ ਸਬੰਧੀ ਏ.ਐੱਸ.ਆਈ. ਸੁਨੀਲ ਦੱਤ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਗੁਰਸਾਹਿਬ ਸਿੰਘ ਪੁੱਤਰ ਬੂਟਾ ਸਿੰਘ ਵਾਸੀਆਨ ਮਹਿਦੀਪੁਰ ਅਤੇ 2 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News