ਕਾਰ ਦੀ ਫੇਟ ਵੱਜਣ ਨਾਲ ਨੌਜਵਾਨ ਜ਼ਖ਼ਮੀ
Friday, May 03, 2024 - 06:28 PM (IST)
ਬਟਾਲਾ (ਜ. ਬ., ਅਸ਼ਵਨੀ, ਯੋਗੀ)-ਕਾਰ ਦੀ ਫੇਟ ਵੱਜਣ ਨਾਲ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਅਤਿੰਦਰਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਭੰਡਾਲ, ਥਾਣਾ ਕਲਾਨੌਰ, ਜੋ ਕਿ ਆਪਣੀ ਨਾਨੀ ਨੂੰ ਪਿੰਡ ਬੋਪਾਰਾਏ ਵਿਖੇ ਛੱਡ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਨੂੰ ਜਾ ਰਿਹਾ ਸੀ, ਜਦੋਂ ਇਹ ਗੋਖੂਵਾਲ ਬਾਈਪਾਸ ਨੇੜੇ ਪਹੁੰਚਿਆ ਤਾਂ ਪਿੱਛੋਂ ਇਕ ਤੇਜ਼ ਰਫ਼ਤਾਰ ਕਾਰ ਨੇ ਇਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ
ਉਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਸ ਵਿਭਾਗ ਵੱਲੋਂ ਤਾਇਨਾਤ ਕੀਤੀ ਗੱਡੀ ਐੱਸ. ਐੱਸ. ਐੱਫ. ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਉਕਤ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ 'ਚ ਹੀ ਵਾਪਰ ਗਿਆ ਭਾਣਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8