2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

Sunday, Jul 05, 2026 - 11:41 AM (IST)

2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਹੈਰਾਨੀਜਨਕ ਕਾਰਨ

ਪੱਟੀ (ਸੌਰਭ): ਪੱਟੀ ਦੇ ਵਾਰਡ ਨੰਬਰ 13 ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕਿ 24 ਸਾਲਾ ਨੌਜਵਾਨ ਅਜੇਪਾਲ ਸਿੰਘ ਵੱਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਕੀਤੀ ਗਈ। ਮ੍ਰਿਤਕ ਦੇ ਪਰਿਵਾਰ ਨੇ ਉਸ ਦੇ ਮਾਲਕਾਂ 'ਤੇ ਤੰਗ-ਪਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਅਜੇਪਾਲ ਸਿੰਘ ਪਿਛਲੇ ਕਰੀਬ 12 ਸਾਲਾਂ ਤੋਂ ਸਤਨਾਮ ਜਿਊਲਰ ਐਂਡ ਸੰਨਜ਼ ਵਿਖੇ ਕੰਮ ਕਰ ਰਿਹਾ ਸੀ। ਦੋ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਅਤੇ ਹੁਣ ਉਹ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਦੁਕਾਨ ਦੇ ਮਾਲਕਾਂ ਨੇ ਉਸ ਨੂੰ ਨੌਕਰੀ ਛੱਡਣ ਤੋਂ ਰੋਕਿਆ ਅਤੇ ਉਸ 'ਤੇ ਚੋਰੀ ਦੇ ਦੋਸ਼ ਲਗਾ ਕੇ ਮਾਨਸਿਕ ਤੌਰ 'ਤੇ ਤੰਗ-ਪਰੇਸ਼ਾਨ ਕੀਤਾ।

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ

ਪਰਿਵਾਰ ਅਨੁਸਾਰ ਇਸ ਸਬੰਧੀ ਮਾਲਕਾਂ ਨਾਲ ਗੱਲਬਾਤ ਵੀ ਕੀਤੀ ਗਈ, ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦਾ ਦਾਅਵਾ ਹੈ ਕਿ ਇਸੇ ਕਾਰਨ ਅਜੇਪਾਲ ਸਿੰਘ ਨੇ ਖੁਦਕੁਸ਼ੀ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਉਕਤ ਗੱਲ ਦਾ ਜ਼ਿਕਰ ਕਰਦਿਆਂ ਸਲਫਾਸ ਨਿਗਲ ਲਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸੰਧੂ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ, ਪਰ ਦੇਰ ਰਾਤ ਕਰੀਬ 1 ਵਜੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਸ ਨੂੰ ਸੂਚਨਾ ਦੇਣ ਦੇ ਬਾਵਜੂਦ ਕਈ ਘੰਟਿਆਂ ਤੱਕ ਕੋਈ ਪੁਲਸ ਅਧਿਕਾਰੀ ਹਸਪਤਾਲ ਨਹੀਂ ਪਹੁੰਚਿਆ। ਉਨ੍ਹਾਂ ਨੇ ਐਸਐਸਪੀ ਤੋਂ ਇਨਸਾਫ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News