2 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਨੌਜਵਾਨ ਕਾਬੂ

Friday, Aug 02, 2024 - 02:58 PM (IST)

2 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਨੌਜਵਾਨ ਕਾਬੂ

ਬਟਾਲਾ (ਸਾਹਿਲ)- 2 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਕੇ ਫ਼ਰਾਰ ਹੋਏ ਨੌਜਵਾਨ ਨੂੰ ਬਟਾਲਾ ਪੁਲਸ ਨੇ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ.ਪੀ ਹੈੱਡਕੁਆਰਟਰ ਮੈਡਮ ਜਸਵਿੰਦਰ ਕੌਰ ਰਿਆੜ ਨੇ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੱਤਰਕਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 2 ਸਾਲ ਦੀ ਮਾਸੂਮ ਬੱਚੀ ਨਾਲ ਉਸਦੇ ਗੁਆਂਢ ਵਿਚ ਰਹਿੰਦਾ ਨੌਜਵਾਨ ਅਭਿਸ਼ੇਕ ਗੋਰਾਇਆ ਪੁੱਤਰ ਗਿਆਨ ਇੰਦਰ ਗੋਰਾਇਆ ਵਾਸੀ ਬਾਸਕਟੀਆ, ਜ਼ਿਲਾ ਬੇਜਾਗ, ਨੇਪਾਲ ਹਾਲ ਵਾਸੀ ਬਟਾਲਾ ਬੀਤੀ 29 ਜੁਲਾਈ ਨੂੰ ਸ਼ਾਮ ਸਾਢੇ 4 ਵਜੇ ਬੱਚੀ ਨੂੰ ਆਪਣੇ ਕੋਲ ਰੱਖ ਕੇ ਬੇਰਹਿਮਤੀ ਨਾਲ ਜਬਰ-ਜ਼ਿਨਾਹ ਕੀਤਾ, ਜਦਕਿ ਬੱਚੀ ਦਾ ਪਰਿਵਾਰ ਕੰਮ ’ਤੇ ਚਲਾ ਗਿਆ ਸੀ। 

ਇਹ ਵੀ ਪੜ੍ਹੋ- ਤਿੰਨ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਖੌਫ਼ਨਾਕ ਅੰਜਾਮ, ਜਿਊਂਦੀ ਸਾੜ ਦਿੱਤੀ ਨਵ-ਵਿਆਹੁਤਾ

ਐੱਸ.ਪੀ ਰਿਆੜ ਨੇ ਅੱਗੇ ਦੱਸਿਆ ਕਿ ਜਬਰ-ਜ਼ਿਨਾਹ ਕਰਨ ਉਪਰੰਤ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ ਸੀ, ਜਿਸ ਸਬੰਧੀ ਥਾਣਾ ਸਿਵਲ ਲਾਈਨ ਵਿਖੇ ਬਣਦੀਆਂ ਧਾਰਾਵਾਂ ਹੇਠ ਉਕਤ ਨੌਜਵਾਨ ਵਿਰੁੱਧ ਕੇਸ ਦਰਜ ਕਰਨ ਉਪਰੰਤ ਇਸ ਦੀ ਗ੍ਰਿਫ਼ਤਾਰੀ ਲਈ ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਿਨੀ ਗੋਟਿਆਲ ਦੀਆਂ ਹਦਾਇਤਾਂ ’ਤੇ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ’ਤੇ ਡੀ.ਐੱਸ.ਪੀ ਸਿਟੀ ਅਜ਼ਾਦ ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਐੱਸ.ਐੱਚ.ਓ ਸਿਵਲ ਲਾਈਨ ਇੰਸਪੈਕਟਰ ਪ੍ਰਭਜੋਤ ਸਿੰਘ ਤੇ ਇੰਸਪੈਕਟਰ ਹਰਮੀਕ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਵਲੋਂ ਪੁਲਸ ਪਾਰਟੀਆਂ ਸਮੇਤ ਨੌਜਵਾਨ ਅਭਿਸ਼ੇਕ ਗੋਰਾਇਆ ਨੂੰ ਦਿੱਲੀ ਤੋਂ ਦਿੱਲੀ ਪੁਲਸ ਦੇ ਆਈ.ਪੀ.ਐੱਸ ਅਫਸਰਾਂ ਦੀ ਮਦਦ ਤੇ ਸਹਿਯੋਗ ਨਾਲ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਿਸ ’ਤੇ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਇਸ ਕੋਲੋਂ ਹੋਰ ਪੁੱਛਗਿਛ ਜਾਰੀ ਹੈ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News