9 ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਂਣ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

Tuesday, Jun 18, 2024 - 06:38 PM (IST)

9 ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਂਣ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਗੁਰਦਾਸਪੁਰ (ਗੁਰਪ੍ਰੀਤ)- ਫਤਿਹਗੜ ਚੂੜੀਆਂ ਦੇ ਨਜ਼ਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦੇ ਇਕ 19 ਸਾਲਾ ਨੌਜਵਾਨ ਗੁਰਬਾਜ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਂਣ ਲਈ ਰੋਮਾਨੀਆਂ ਗਿਆ ਸੀ, ਉੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਮ੍ਰਿਤਕ ਗੁਰਬਾਜ ਸਿੰਘ ਦੀ ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਦੁਖੀ ਹਿਰਦੇ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 9 ਪਹਿਲਾਂ ਰੋਜ਼ੀ ਰੋਟੀ ਕਮਾਉਂਣ ਲਈ ਉਨ੍ਹਾਂ ਦਾ ਮੁੰਡਾ ਗੁਰਬਾਜ ਸਿੰਘ ਰੋਮਾਨੀਆਂ ਗਿਆ ਸੀ ਅਤੇ ਉਥੇ ਸਭ ਕੁੱਝ ਠੀਕ ਠਾਕ ਚੱਲ ਰਿਹਾ ਸੀ ਪਰ ਅਚਾਨਕ ਬੀਤੀ 12 ਜੂਨ ਨੂੰ ਉਨ੍ਹਾਂ ਨੂੰ ਉਸ ਦੇ ਕਮਰੇ ’ਚ ਰਹਿੰਦੇ ਉਸ ਦੇ ਦੋਸਤ ਹੀਰਾ ਸਿੰਘ ਦਾ ਫੋਨ ਆਇਆ ਕਿ ਉਨ੍ਹਾਂ ਦਾ ਮੁੰਡਾ ਠੀਕ ਨਹੀਂ ਹੈ। 

ਇਹ ਵੀ ਪੜ੍ਹੋ- ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕੀ ਤੋਂ  ਦਿੱਤਾ ਅਸਤੀਫ਼ਾ

ਜਿਸ ਤੋਂ ਬਾਅਦ  ਅਗਲੇ ਦਿਨ 13 ਜੂਨ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਮੁੰਡਾ ਗੁਰਬਾਜ ਸਿੰਘ ਦੀ ਮੌਤ ਹੋ ਗਈ ਹੈ। ਮਾਤਾ ਮਨਦੀਪ ਕੌਰ ਅਤੇ ਤਾਏ ਚਰਨਜੀਤ ਸਿੰਘ ਖਾਲਸਾ ਨੇ ਅੱਗੇ ਦੱਸਿਆ ਕਿ ਉਨਾਂ ਨੂੰ ਫੋਨ ਆਇਆ ਕਿ ਗੁਰਬਾਜ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਸ ਨੂੰ ਰਾਤ ਨੂੰ ਦਵਾਈ ਦਿੱਤੀ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਹੀ ਨਹੀਂ ਹੈ ਅਤੇ ਉਸ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਮੁੰਡੇ ਗੁਰਬਾਜ ਸਿੰਘ ਦੀ ਮ੍ਰਿਤਕ ਦੇਹ ਵਾਪਸ ਭਾਰਤ ਲਿਆਉਂਣ’ਚ ਮਦਦ ਕੀਤੀ ਜਾਵੇ। 

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News