ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

Thursday, Sep 05, 2024 - 04:11 PM (IST)

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਖਾਲੜਾ(ਚਾਨਣ)-ਥਾਣਾ ਖਾਲੜਾ ਦੀ ਪੁਲਸ ਨੇ 541 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਦਿੱਤੀ ਜਾਣਕਾਰੀ ਵਿਚ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਸ.ਐੱਚ.ਓ ਸਤਪਾਲ ਸਿੰਘ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਇਲਾਕੇ ਵਿਚ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ, ਜਿਸ ਤਹਿਤ ਏ.ਐੱਸ.ਆਈ ਗੁਰਜੀਤ ਸਿੰਘ ਸਮੇਤ ਸਾਥੀ ਪੁਲਸ ਕਰਮਚਾਰੀਆਂ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਦੇ ਨਾਲ ਜਦੋਂ ਗਸ਼ਤ ਕਰਦੇ ਹੋਏ ਪਿੰਡ ਡੱਲ ਦੇ ਅੱਠ ਵਾਲਾ ਪੁਲ ਨਜ਼ਦੀਕ ਪੁੱਜੇ ਤਾਂ ਸਾਹਮਣੇ ਵਾਲੇ ਪਾਸਿਓਂ ਇਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਕਿ ਪੁਲਸ ਪਾਰਟੀ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਤੇ ਪਿੱਛੇ ਵਾਲੀ ਸਾਈਡ ਨੂੰ ਮੁੜਨ ਲੱਗਾ ਤਾਂ ਏ.ਐੱਸ.ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰ ਲਿਆ, ਜਿਸ ਨੇ ਆਪਣਾ ਨਾਮ ਪ੍ਰਭਜੀਤ ਸਿੰਘ ਉਰਫ ਪ੍ਰਭ ਪੁੱਤਰ ਰੇਸ਼ਮ ਸਿੰਘ ਵਾਸੀ ਰਾਜੋਕੇ ਦੱਸਿਆ ਅਤੇ ਜਦੋਂ ਪੁਲਸ ਪਾਰਟੀ ਵੱਲੋਂ ਇਸ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਲੱਕ ਨਾਲ ਲਪੇਟੇ ਸਾਫੇ ਵਿਚੋਂ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ 541 ਗ੍ਰਾਮ ਹੋਇਆ। 

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਡੀ.ਐੱਸ.ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੇ ਅਗਲੇ-ਪਿਛਲੇ ਲਿੰਕਾਂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News