45 ਦੇ ਕਰੀਬ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Tuesday, Apr 29, 2025 - 05:52 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਬਹਿਰਾਮਪੁਰ ਪੁਲਸ ਨੇ 45 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਨੇੜੇ ਪਿੰਡ ਝਬਕਰਾ ਤੋਂ ਆਰੋਪੀ ਬੀਰਬਲ ਉਰਫ ਰਿੰਕਾ ਪੁੱਤਰ ਬਚਨ ਲਾਲ ਵਾਸੀ ਝਬਕਰਾ ਨੂੰ ਸ਼ੱਕ ਦੇ ਆਧਾਰ ’ਤੇ ਮੋਮੀ ਲਿਫਾਫੇ ਸਮੇਤ ਕਾਬੂ ਕੀਤਾ । ਜਦੋਂ ਮੋਮੀ ਲਿਫਾਫੇ ਦੀ ਚੈਕਿੰਗ ਕੀਤੀ ਗਈ ਤਾਂ ਉਸ 'ਚੋਂ 45 ਨਸ਼ੀਲੀਆਂ ਗੋਲੀਆਂ ਬਿਨਾਂ ਲੈਵਲ ਬਰਾਮਦ ਹੋਈਆਂ। ਜਿਸ ਨੂੰ ਕਾਬੂ ਕਰਕੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8