ਚੋਰੀ ਦੀਆਂ ਘਟਨਾਵਾਂ ਕਰਨ ਵਾਲਾ ਨੌਜਵਾਨ ਨਕਲੀ ਪਿਸਤੌਲ ਸਣੇ ਗ੍ਰਿਫ਼ਤਾਰ, ਪਹਿਲਾਂ ਵੀ ਸਨ ਕੇਸ ਦਰਜ

02/14/2023 4:45:25 PM

ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਪੁਲਸ ਨੇ ਇਕ ਅਜਿਹੇ ਮੁਲਜ਼ਮ ਨੂੰ ਨਕਲੀ ਪਿਸਤੌਲ ਸਮੇਤ ਕਾਬੂ ਕੀਤਾ ਹੈ, ਜੋ ਪਹਿਲਾਂ ਹੀ 2 ਕੇਸਾਂ ’ਚ ਅਦਾਲਤ ਤੋਂ ਜ਼ਮਾਨਤ ’ਤੇ ਚੱਲ ਰਿਹਾ ਸੀ। ਇਸ ਸਬੰਧੀ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਦੇ ਇੰਚਾਰਜ ਸੁਦੇਸ਼ ਕੁਮਾਰ ਨੇ ਦੱਸਿਆ ਕਿ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਸੁਖਰਾਜ ਸਿੰਘ ਉਰਫ਼ ਜੱਜੀ ਪੁੱਤਰ ਜੋਗਿੰਦਰ ਸਿੰਘ ਵਾਸੀ ਦਤਾਰਪੁਰ, ਜੋ ਜ਼ੁਰਮਪੇਸ਼ਾਂ ਵਿਅਕਤੀ ਹੈ, ਉਹ ਪਿਸਤੌਲ ਦੀ ਨੋਕ ’ਤੇ ਲੁੱਟਮਾਰ ਕਰ ਕੇ ਘਟਨਾਵਾਂ ਕਰਦਾ ਹੈ ਅਤੇ ਇਲਾਕੇ ’ਚ ਟਿਊਬਵੈੱਲ ਦੀਆਂ ਮੋਟਰਾਂ ਖ਼ੇਤਾਂ ’ਚੋਂ ਚੋਰੀ ਕਰਦਾ ਹੈ। 

ਇਹ ਵੀ ਪੜ੍ਹੋ- ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਅਤੇ ਉਸ ਤੋਂ ਇਕ ਨਕਲੀ ਪਿਸਤੌਲ ਬਰਾਮਦ ਹੋਈ। ਬਰਾਮਦ ਪਿਸਤੌਲ ਦੀ ਵਿਸ਼ੇਸ਼ਤਾਂ ਇਹ ਹੈ ਕਿ ਪਿਸਤੌਲ ਨਾਲ ਜਿਸ ਵਿਅਕਤੀ ’ਤੇ ਫ਼ਾਇਰ ਕੀਤਾ ਜਾਵੇ ਤਾਂ 10-15 ਫੁੱਟ ਤੱਕ ਦੂਰੀ ’ਤੇ ਖੜ੍ਹੇ ਵਿਅਕਤੀ ਨੂੰ ਇਸ ਤੋਂ ਬਿਜਲੀ ਦੀ ਤਰ੍ਹਾਂ ਕਰੰਟ ਲੱਗਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭਰੇ ਬਾਜ਼ਾਰ 'ਚ ਨੌਜਵਾਨ 'ਤੇ ਹਮਲਾ ਕਰ ਲੁੱਟੇ ਲੱਖਾਂ ਰੁਪਏ

ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਾਹਨੂੰਵਾਨ ਅਤੇ ਭੈਣੀ ਮੀਆਂ ਖਾਂ ਪੁਲਸ ਸਟੇਸ਼ਨਾਂ ’ਚ ਪਹਿਲਾਂ ਹੀ ਲੜਾਈ ਝਗੜਿਆਂ ਦੇ ਕੇਸ ਦਰਜ ਹਨ ਅਤੇ ਦੋਵਾਂ ਹੀ ਕੇਸਾਂ ’ਚ ਉਹ ਅਦਾਲਤ ਤੋਂ ਜ਼ਮਾਨਤ ’ਤੇ ਹੈ, ਜਿਸਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਲੈ ਕੇ ਪੁੱਛਗਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਨੂੰ ਪਰਿਵਾਰ ਨੇ ਦਿੱਤੀ ਸ਼ਰਧਾਂਜਲੀ, ਭੈਣ ਨੇ ਭਾਵੁਕ ਹੋ ਕੇ ਕਹੀ ਇਹ ਗੱਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News