ਆਮ ਆਦਮੀ ਕਲੀਨਿਕਾਂ ਨੇ ਜ਼ਿਲ੍ਹੇ ’ਚ 22 ਲੱਖ ਲੋਕਾਂ ਦਾ ਕੀਤਾ ਇਲਾਜ: DC ਸਾਕਸ਼ੀ ਸਾਹਨੀ
Thursday, Nov 21, 2024 - 02:26 PM (IST)
ਅੰਮ੍ਰਿਤਸਰ (ਦਲਜੀਤ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕਰਦੇ ਹੋਏ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿਚ ਬਣੀ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਲੀਨਿਕ ਵਿਚ ਮੌਜੂਦ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਇਸ ਮੌਕੇ ਉਨ੍ਹਾਂ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਕਾਰੀ ਪ੍ਰਾਜੈਕਟ ਹਨ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਲਈ ਤੁਹਾਡੇ ’ਤੇ ਵੱਡੀਆਂ ਜ਼ਿੰਮੇਵਾਰੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਵੇਲੇ 72 ਆਮ ਆਦਮੀ ਕਲੀਨਿਕ ਚਲ ਰਹੇ ਹਨ, ਜਿਨ੍ਹਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਬਿਲਕੁੱਲ ਮੁਫਤ ਕੀਤੇ ਜਾ ਰਹੇ ਹਨ। ਹੁਣ ਤੱਕ 2185748 ਮਰੀਜ਼ਾਂ ਦਾ ਇਲਾਜ ਅਤੇ 367404 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ, ਜੋ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਬਦੌਲਤ ਹੀ ਸੰਭਵ ਹੋਏ ਹਨ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਉਨ੍ਹਾਂ ਕਿਹਾ ਕਿ ਤੁਸੀਂ ਹਰ ਆਏ ਮਰੀਜ਼ ਨੂੰ ਦਵਾਈ ਦੇਣ ਦੇ ਨਾਲ-ਨਾਲ ਉਸ ਨੂੰ ਚੰਗੀ ਸਿਹਤ ਲਈ ਸਹੀ ਖੁਰਾਕ, ਯੋਗ ਅਤੇ ਕਸਰਤ ਕਰਨ ਦਾ ਮਸ਼ਵਰਾ ਵੀ ਦਿਓ ਤਾਂ ਇਹ ਸੋਨੇ 'ਤੇ ਸੁਹਾਗੇ ਵਾਲੀ ਗੱਲ ਹੋਵੇਗੀ। ਇਸ ਨਾਲ ਲੋਕਾਂ ਦੀ ਸਿਹਤ ਬਿਹਤਰ ਹੋਵੇਗੀ ਅਤੇ ਤੁਹਾਡੇ ਉੱਤੇ ਵੀ ਬੋਝ ਘਟੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8