ਦੀਨਾਨਗਰ ਹਲਕੇ ਦੇ ਪਿੰਡਾਂ ''ਚ ਖੁਲ੍ਹੇ ਦੋ ਆਮ ਆਦਮੀ ਕਲੀਨਿਕ, ਪ੍ਰਧਾਨ ਸ਼ਹਿਰੀ ਨੇ ਕੀਤਾ ਉਦਘਾਟਨ

Friday, Mar 01, 2024 - 03:05 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ ਅਤੇ ਇਹ ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਇਹ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਸਮੂਚੱਕ ਅਤੇ ਛੋਟਾ ਬਿਆਨਪੁਰ ਵਿਖੇ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਦੌਰਾਨ ਕਹੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ ਅਤੇ ਪੂਰੀ ਦੁਨੀਆ ਇਸ ਮਾਡਲ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 700 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਕਈ ਤਰ੍ਹਾਂ ਦੇ ਟੈਸਟ ਵੀ ਮੁਫ਼ਤ ਕੀਤਾ ਜਾ ਰਹੇ ਹਨ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ: ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਸੱਤ ਆਮ ਆਦਮੀ ਕਲੀਨਿਕ ਪੂਰੀ ਕਾਮਯਾਬੀ ਨਾਲ ਚੱਲ ਰਹੇ ਹਨ, ਜਦੋਂਕਿ ਅੱਜ ਦੋ ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਹੋਣ ਨਾਲ ਹਲਕਾ ਦੀਨਾਨਗਰ ਅੰਦਰ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਧ ਕੇ 9 ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਭਵਿੱਖ ਵਿੱਚ ਹੋਰ ਵੀ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰ੍ਹਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਦੋ ਸਾਲ ਤੋਂ ਵੀ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਇਸ ਤਰ੍ਹਾਂ ਦੇ ਸੈਂਕੜੇ ਫ਼ੈਸਲੇ ਕੀਤੇ ਹਨ, ਜਿਨ੍ਹਾਂ ਦਾ ਫਾਇਦਾ ਆਮ ਜਨਤਾ ਨੂੰ ਹੋਇਆ ਹੈ। 

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News