ਕੈਪਟਨ ਅਮਰਿੰਦਰ ਸਿੰਘ ਦੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਲੋਕਾਂ ਦਾ ਹੋਇਆ ਬਹੁਤ ਨੁਕਸਾਨ : ਸੁਖਬੀਰ ਬਾਦਲ

Thursday, Feb 10, 2022 - 10:21 AM (IST)

ਕੈਪਟਨ ਅਮਰਿੰਦਰ ਸਿੰਘ ਦੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਲੋਕਾਂ ਦਾ ਹੋਇਆ ਬਹੁਤ ਨੁਕਸਾਨ : ਸੁਖਬੀਰ ਬਾਦਲ

ਬਟਾਲਾ/ਘੁਮਾਣ (ਬੇਰੀ, ਸਰਬਜੀਤ) - ਪੰਜਾਬੀ ਆਮ ਆਦਮੀ ਪਾਰਟੀ ਨੂੰ ਮੌਕਾ ਦੇ ਕੇ ਪੰਜ ਸਾਲ ਹੋਰ ਬਰਬਾਦ ਕਰਨ ਦਾ ਜ਼ੋਖਮ ਨਹੀਂ ਚੁੱਕ ਸਕਦੇ ਅਤੇ ਲੋਕ ਸਿਰਫ਼ ਵਿਕਾਸ ਪੱਖੀ ਨੀਤੀਆਂ ਲਈ ਸਮੇਂ ਦੀ ਕਸਵੱਟੀ ’ਤੇ ਪਰਖੇ ਅਕਾਲੀ ਦਲ-ਬਸਪਾ ਗਠਜੋੜ ’ਤੇ ਵਿਸ਼ਵਾਸ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਲੋਕਾਂ ਨੂੰ ‘ਆਪ’ ਦੀ ਯੋਜਨਾ ਸਮਝਣ ਦੀ ਅਪੀਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਸੀਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੀ ਝੂਠੀ ਸਹੁੰ ’ਤੇ ਵਿਸ਼ਵਾਸ ਕਰ ਕੇ ਬਹੁਤ ਨੁਕਸਾਨ ਕਰਵਾ ਲਿਆ ਹੈ। ਹੁਣ ਇਕ ਬਾਹਰਲਿਆਂ ਦੀ ਪਾਰਟੀ ਇਕ ਮੌਕਾ ਮੰਗ ਕੇ ਤੁਹਾਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਨੂੰ ਪੁੱਛਦਾ ਹਾਂ ਕਿ ਪੰਜਾਬੀ ਤੁਹਾਡੇ ’ਤੇ ਵਿਸ਼ਵਾਸ ਕਿਉਂ ਕਰਨ? ਇਸਦਾ ਕਨਵੀਨਰ ਪੰਜ ਸਾਲ ਬਾਅਦ ਪੰਜਾਬ ਆਇਆ ਅਤੇ ਇਨ੍ਹਾਂ ਦੀ ਪਾਰਟੀ 20 ਸੀਟਾਂ ਜਿੱਤ ਕੇ ਮੁੱਖ ਵਿਰੋਧੀ ਪਾਰਟੀ ਬਣੀ ਪਰ ਇਸਦੇ ਬਾਵਜੂਦ ਲੋਕਾਂ ਲਈ ਆਵਾਜ਼ ਬੁਲੰਦ ਕਰਨ ਦੀ ਥਾਂ ਇਸਦੇ 20 ’ਚੋਂ 11 ਵਿਧਾਇਕ ਕਾਂਗਰਸ ’ਚ ਸ਼ਾਮਲ ਹੋ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਦਾ ਰਿਕਾਰਡ ਸਮੇਂ ਦੀ ਕਸੌਟੀ ’ਤੇ ਪਰਖਿਆ ਹੋਇਆ ਹੈ। ਅਸੀਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਅਤੇ ਪੰਜਾਬ ’ਚ ਵਿਸ਼ਵ ਪੱਧਰੀ ਸੜਕਾਂ ਬਣਾਈਆਂ ਅਤੇ ਹਵਾਈ ਸੰਪਰਕ ਲਿਆਂਦਾ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਤੋਂ ਵੱਡੀ ਖ਼ਬਰ: ਪਤੀ-ਪਤਨੀ ਨੇ ਪਾੜੇ ਗੁਟਕਾ ਸਾਹਿਬ ਦੇ ਅੰਗ

ਪੰਜਾਬ ਲਈ ਅਕਾਲੀ ਦਲ-ਬਸਪਾ ਦੇ ਏਜੰਡੇ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਿਹੜੇ ਵੀ ਨੀਲੇ ਕਾਰਡ ਕਾਂਗਰਸ ਸਰਕਾਰ ਨੇ ਕੱਟੇ ਹਨ, ਉਹ ਅਕਾਲੀ ਦਲ-ਬਸਪਾ ਸਰਕਾਰ ਬਣਨ ਦੇ ਇਕ ਮਹੀਨੇ ਦੇ ਅੰਦਰ-ਅੰਦਰ ਬਹਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਗਰੀਬੀ ਰੇਖਾ ਤੋਂ ਹੇਠਲੇ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਜਨਾਨੀਆਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਸਹਾਇਤਾ ਦੇਵਾਂਗੇ, ਸਾਰੇ ਖਪਤਕਾਰਾਂ ਨੂੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦਿਆਂਗੇ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ ਤੇ ਵਿਦਿਆਰਥੀਆਂ ਨੂੰ ਦੇਸ਼-ਵਿਦੇਸ਼ ’ਚ ਉਚੇਰੀ ਸਿੱਖਿਆ ਹਾਸਲ ਕਰਨ ਵਾਸਤੇ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਜਿਨ੍ਹਾਂ ਕੋਲ ਘਰ ਨਹੀਂ ਹਨ, ਉਨ੍ਹਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ ਤੇ ਹਰ ਜ਼ਿਲ੍ਹੇ ’ਚ 500 ਬੈਡਾਂ ਦਾ ਮੈਡੀਕਲ ਕਾਲਜ ਤੇ ਹਸਪਤਾਲ ਬਣਾਇਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News