‘ਆਪ’ ਦੇ ਜ਼ਿਲ੍ਹਾ ਪ੍ਰਧਾਨ ਭਗਵੰਤ ਸਿੰਘ ਕੰਵਲ ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਚਕਾਰ ਹੋਈ ਗੁਫ਼ਤਗੂ

06/26/2021 6:53:41 PM

ਅੰਮ੍ਰਿਤਸਰ (ਅਨਜਾਣ) - ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਾਸੀਆਂ ਦਾ ਪਿਆਰ ਪਾਰਟੀ ਪ੍ਰਤੀ ਹੋਰ ਵਧਿਆ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਭਗਵੰਤ ਸਿੰਘ ਕੰਵਲ ਨੇ ਉਸ ਵੇਲੇ ਕੀਤਾ ਜਦੋਂ ਉਨ੍ਹਾਂ ਦੀ ਗੁਫ਼ਤਗੂ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਗ੍ਰਹਿ ਵਿਖੇ ਚੱਲ ਰਹੀ ਸੀ। ਭਗਵੰਤ ਸਿੰਘ ਕੰਵਲ ਅਤੇ ਕੁੰਵਰ ਵਿਜੈ ਪ੍ਰਤਾਪ ਦੀ ਇਹ ਮੀਟਿੰਗ ਪਾਰਟੀ ਦੀ ਮਜ਼ਬੂਤੀ ਲਈ ਦੱਸੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਜ਼ਿਕਰਯੋਗ ਹੈ ਕਿ ਸਾਬਕਾ ਆਈ.ਜੀ.ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਖੁਦ ਅਰਵਿੰਦ ਕੇਜਰੀਵਾਲ ਇੱਥੇ ਪਹੁੰਚੇ ਸਨ। ਇਸ ਤੋਂ ਇਕ ਗੱਲ ਤਾਂ ਸਪਸ਼ਟ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਅੰਮ੍ਰਿਤਸਰ ਦੇ ਇਕ ਵਿਧਾਨ ਸਭਾ ਹਲਕੇ ਤੋਂ ਚੌਣ ਉਮੀਦਵਾਰ ਜ਼ਰੂਰ ਹੋਣਗੇ। ਪਾਰਟੀ ਵਿੱਚ ਸ਼ਾਮਲ ਹੋਣ ਦੇ ਤੁਰੰਤ ਬਾਅਦ ਉਨ੍ਹਾਂ ਵੱਲੋਂ ਲੋਕਾਂ ਨਾਲ ਮੇਲ ਜੋਲ ਵਧਾਇਆ ਜਾ ਰਿਹਾ ਹੈ ਤੇ ਪਾਰਟੀ ਦੇ ਵੱਡੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਜ਼ਮੀਨੀ ਪੱਧਰ ਤੇ ਕੰਮ ਕਰ ਸਕਣ। 

ਪੜ੍ਹੋ ਇਹ ਵੀ ਖ਼ਬਰ -  ਦੀਨਾਨਗਰ ’ਚ ਵੱਡੀ ਵਾਰਦਾਤ: ਵਿਅਕਤੀ ਦਾ ਕਤਲ ਕਰ ਬੋਰੀ ’ਚ ਬੰਨ੍ਹੀ ਲਾਸ਼, ਇੰਝ ਖੁੱਲ੍ਹਿਆ ਭੇਤ 

ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਮੁਲਾਕਾਤ ਉਪਰੰਤ ਭਗਵੰਤ ਸਿੰਘ ਕੰਵਲ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ‘ਆਪ’ ਵਿੱਚ ਸ਼ਾਮਲ ਹੋ ਜਾਣ ਨਾਲ ਜਿੱਥੇ ਇਹ ਸਾਬਤ ਹੋਇਆ ਹੈ ਕਿ ‘ਆਪ’ ਸਾਫ਼ ਅਤੇ ਈਮਾਨਦਾਰ ਅਕਸ ਵਾਲੇ ਲੋਕਾਂ ਨੂੰ ਹੀ ਅੱਗੇ ਲੈ ਕੇ ਆਉਂਦੀ ਹੈ। ਮਾਝੇ ਵਿਚ ਆਮ ਆਦਮੀ ਪਾਰਟੀ ਦੀ ਪਕੜ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋ ਚੁੱਕੀ ਹੈ। ਕੰਵਲ ਨੇ ਕਿਹਾ ਕਿ ਉਨ੍ਹਾਂ ਦੀ ਯੂਥ ਦੀ ਟੀਮ ਵੀ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਤਾਲਮੇਲ ਬਣਾ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿੱਤ ਯਕੀਨੀ ਹੈ ਅਤੇ ਇਹ ਵੀ ਯਕੀਨੀ ਹੈ ਕਿ ਹੁਣ ਪੰਜਾਬ ਦੀ ਨੌਜਵਾਨੀ, ਕਿਸਾਨੀ, ਮਜ਼ਦੂਰੀ ਹੋਰ ਨਹੀਂ ਰੁਲੇਗੀ। ਉਨ੍ਹਾਂ ਕਿਹਾ ਕਿ ਦਿੱਲੀ ਮਾਡਲ ਦੀ ਤਰਜ਼ ਉੱਤੇ ਪੰਜਾਬ ਵਿੱਚ ਵੀ ਵੱਡੇ ਪੱਧਰ ‘ਤੇ ਸੁਧਾਰ ਕੀਤਾ ਜਾਵੇਗਾ। ਜਿਸ ਨਾਲ ਪੰਜਾਬ ਜਿੱਥੇ ਵਿਕਾਸ ਦੀਆਂ ਵੱਡੀਆਂ ਪੁਲਾਂਘਾਂ ਪੁੱਟੇਗਾ ਓਥੇ ਬੇਲਗਾਮ ਹੋ ਚੁੱਕੀ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰੀ ਨੂੰ ਵੀ ਲਗਾਮ ਲੱਗੇਗੀ।

ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ


rajwinder kaur

Content Editor

Related News