ਵਿਧਾਇਕ ਧੁੰਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ’ਚ ਹਲਕਾ ਖੇਮਕਰਨ ਤੋਂ ‘ਆਪ’ ਉਮੀਦਵਾਰ ਨੂੰ ਜਿਤਾਵਾਂਗੇ : ਆਗੂ

Sunday, Feb 25, 2024 - 03:48 PM (IST)

ਵਿਧਾਇਕ ਧੁੰਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ’ਚ ਹਲਕਾ ਖੇਮਕਰਨ ਤੋਂ ‘ਆਪ’ ਉਮੀਦਵਾਰ ਨੂੰ ਜਿਤਾਵਾਂਗੇ : ਆਗੂ

ਭਿੱਖੀਵਿੰਡ (ਗੁਰਪ੍ਰੀਤ)- ਲੋਕ ਸਭਾ ਚੋਣਾਂ ’ਚ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ, ਹਲਕਾ ਖੇਮਕਰਨ ਤੋਂ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਉਸ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ’ਚ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ :  ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਂ ਦਾ ਇਕੋ-ਇਕ ਸਹਾਰਾ ਸੀ ਗੁਰਜੰਟ

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਜਿੰਦਰ ਸਿੰਘ ਬਾਊ ਬਾਸਰਕੇ ਅਤੇ ਹਰਬੀਰ ਸਿੰਘ ਕਾਕਾ ਬਾਸਰਕੇ ਨੇ ਕੀਤਾ । ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਅਨੇਕਾਂ ਯੋਜਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਅੱਜ ਪੰਜਾਬ ਦਾ ਹਰ ਵਰਗ ਖੁਸ਼ਹਾਲ ਦਿਖਾਈ ਦੇ ਰਿਹਾ ਹੈ ਕਿਉਂਕਿ ਮਾਨ ਸਰਕਾਰ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ’ਚ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ’ਚ ਹਰਪਾਲ ਸਿੰਘ ਸ਼ਾਹ, ਰਣਜੋਧ ਸਿੰਘ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ, ਕਾਰਜ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਨਾਬਾਲਗ ਬੱਚੇ ਦੀ ਪਰਿਵਾਰ ਨੂੰ ਚਿਤਾਵਨੀ, ਕਿਹਾ- 'ਪੜ੍ਹਾਈ ਤਾਂ ਕਰਾਂਗਾ ਜੇਕਰ....'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News