ਸਰਹੱਦੀ ਇਲਾਕੇ ''ਚ ''ਆਪ'' ਨੂੰ ਮਿਲਿਆ ਹੁਲਾਰਾ ; 2 ਪਿੰਡਾਂ ਦੀਆਂ ਪੰਚਾਇਤਾਂ ਪਾਰਟੀ ''ਚ ਹੋਈਆਂ ਸ਼ਾਮਲ
Sunday, Feb 16, 2025 - 08:39 PM (IST)

ਬਮਿਆਲ (ਗੋਰਾਇਆ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਦੋ ਪੰਚਾਇਤਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈਆਂ ਹਨ।
ਬਲਾਕ ਬਮਿਆਲ ਦੇ ਪਿੰਡ ਭਾਖੜੀ ਅਤੇ ਸਮਰਾਲਾ ਦੀਆਂ ਪੰਚਾਇਤਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ ਕਰਾਉਣ ਗਿਆ ਸੀ ਮੁੰਡਾ, ਉੱਤੋਂ ਆ ਗਈ ਮਸ਼ੂਕ, ਸਹੇਲੀਆਂ ਨਾਲ ਮਿਲ ਰੱਜ ਕੇ ਕੱਢਿਆ ਜਲੂਸ
ਉਨ੍ਹਾਂ ਕਿਹਾ ਕਿ ਅੱਜ ਵਿਧਾਨ ਸਭਾ ਹਲਕਾ ਭੋਆ ਦੀਆਂ ਦੋ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਲੜ ਫੜਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸੇ ਦੌਰਾਨ ਦੋਹਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸੇ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਸੀ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਕੈਬਨਿਟ ਮੰਤਰੀ ਨੇ ਤੁਰੰਤ ਹੱਲ ਕਰਵਾ ਦਿੱਤਾ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- '40 ਲੱਖ ਲਾ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ, ਕਿਵੇਂ ਲਾਹਾਂਗੇ ਕਰਜ਼ਾ....', ਕੈਮਰੇ ਅੱਗੇ ਫੁੱਟ-ਫੁੱਟ ਰੋਇਆ ਪਿਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e