‘ਆਪ’ ਸਰਕਾਰ ’ਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ : ਫਤਿਹਜੰਗ ਬਾਜਵਾ

04/10/2022 3:47:57 PM

ਬਟਾਲਾ (ਬੇਰੀ)- ਪੰਜਾਬ ’ਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਇੰਨੀ ਦਿਨੀਂ ਲੋਕਾਂ ਦੇ ਹੌਸਲੇ ਇਨ੍ਹੇ ਬੁਲੰਦ ਹੋ ਗਏ ਹਨ ਕਿ ਉਹ ਦਿਨ-ਦਿਹਾੜੇ ਕਤਲ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਅਲਫਾ ਫਾਊਂਡਰੀ ਵਿਖੇ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕੀਤਾ।

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਉਨ੍ਹਾਂ ਕਿਹਾ ਕਿ ਬੀਤੇ ਕੁਝ ਦਿਨਾਂ ’ਚ ਖਿਡਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਵਾਰਦਾਤਾਂ ਨੂੰ ਗੈਂਗਸਟਰ ਅੰਜ਼ਾਮ ਦੇ ਰਹੇ ਹਨ। ਅੱਜ ਗੈਂਗਸਟਰਾਂ ਦੀਆਂ ਧਮਕੀਆਂ ਹਰ ਆਮ ਵਿਅਕਤੀ ਦੇ ਨਾਲ-ਨਾਲ ਰਾਜਨੀਤਿਕ ਲੋਕਾਂ ਨੂੰ ਵੀ ਮਿਲ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਅਮਨ ਅਤੇ ਸ਼ਾਂਤੀ ਨੂੰ ਬਹਾਲ ਰੱਖਣ ’ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਇਸ ਮੌਕੇ ਜਰਨੈਲ ਸਿੰਘ ਸਰਪੰਚ, ਰਾਜੇਸ਼ ਮਰਵਾਹਾ, ਮਲਕੀਤ ਸਿੰਘ, ਭੁਪਿੰਦਰਪਾਲ ਸਿੰਘ ਵਿੱਟੀ ਭਗਤੂਪੁਰ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗਰਭਵਤੀ ਦੇ ਢਿੱਡ ’ਚ ਨੌਜਵਾਨਾਂ ਨੇ ਮਾਰੀਆਂ ਲੱਤਾਂ, 20 ਘੰਟੇ ਸਿਵਲ ਹਸਪਤਾਲ ’ਚ ਤੜਫਦੀ ਰਹੀ


rajwinder kaur

Content Editor

Related News