‘ਆਪ’ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਖ਼ਰੀਦ ਕੇ ਪੰਜਾਬੀਆਂ ਨੂੰ ਨਵੇਂ ਵਰ੍ਹੇ ਦਾ ਦਿੱਤਾ ਤੋਹਫ਼ਾ : ਈ. ਟੀ. ਓ.

01/06/2024 11:51:11 AM

ਤਰਨਤਾਰਨ (ਰਮਨ)- ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ ਅਤੇ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਪੰਜਾਬ ਸਰਕਾਰ ਵੱਲੋਂ ਜੀ. ਵੀ. ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਖ਼ਰੀਦਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਬਿਜਲੀ ਮੰਤਰੀ ਨਿਭਾਈਆਂ ਗਈਆਂ ਸੇਵਾਵਾਂ ਲਈ ਹਰਭਜਨ ਸਿੰਘ ਈ .ਟੀ. ਓ. ਨੂੰ ਵਧਾਈਆਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ

ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੀ ਉਨ੍ਹਾਂ ਨਾਲ ਸਨ। ਇਸ ਮੌਕੇ ਬੋਲਦਿਆਂ ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ ਅਤੇ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਿਤ ਚੇਅਰਮੈਨਾਂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖ਼ਰੀਦ ਕੇ ਸਰਕਾਰੀ ਜਾਇਦਾਦ ਨੂੰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੌਡੀਆਂ ਭਾਅ ਵੇਚਿਆ ਹੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਈਵੇਟ ਜਾਇਦਾਦਾਂ ਨੂੰ ਖ਼ਰੀਦ ਕਰਕੇ ਸੂਬੇ ਭਰ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਏਗੀ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਇਸ ਮੌਕੇ ਬੋਲਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਪੰਜਾਬੀਆਂ ਦੀ ਝੋਲੀ ਨਵੇਂ ਵਰ੍ਹੇ ਦਾ ਤੋਹਫ਼ਾ ਪਾ ਦਿੱਤਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵੇਲੇ ਸਮੁੱਚੇ ਦੇਸ਼ ਦਾ ਮੁਹਾਣ ਪ੍ਰਾਈਵੇਟ ਸੈਕਟਰ ਵੱਲ ਹੈ, ਜਦਕਿ ਪੰਜਾਬ ਨੇ ਪਬਲਿਕ ਸੈਕਟਰ ਵੱਲ ਮੋੜਾ ਕੱਟ ਕੇ ਨਵੀਂ ਸ਼ੁਰੂਆਤ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 540 ਮੈਗਾਵਾਟ ਦੇ ਗੋਇੰਦਵਾਲ ਥਰਮਲ ਪਲਾਂਟ ਨੂੰ 1080 ਕਰੋੜ ਰੁਪਏ ਵਿਚ ਖ਼ਰੀਦ ਲਿਆ ਹੈ ਅਤੇ ਇਸ ਥਰਮਲ ਦੇ ਪਬਲਿਕ ਸੈਕਟਰ ’ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਥਰਮਲ ਨੂੰ ਹੁਣ ਖ਼ਰੀਦ ਕੇ ‘ਬਿਜਲੀ ਖ਼ਰੀਦ ਸਮਝੌਤੇ’ ਦਾ ਵੀ ਭੋਗ ਪਾ ਦਿੱਤਾ ਹੈ। ਈ. ਟੀ. ਓ. ਨੇ ਕਿਹਾ ਕਿ ਦੇਸ਼ ਵਿਚ ਕਿਧਰੇ ਵੀ ਕਿਸੇ ਪ੍ਰਾਈਵੇਟ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਖ਼ਰੀਦਣ ਦੀ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਵਾਂ ਸਾਲ ‘ਨਵੀਂ ਉਮੀਦ’, ‘ਨਵੀਂ ਆਸ’ ਨਾਲ ਪੰਜਾਬ ਇਤਿਹਾਸ ਨੂੰ ਨਵਾਂ ਸਿਰਜ ਰਹੇ ਹਨ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਉਸਮਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan