ਲੋਕਾਂ ਦੇ ਸਭ ਮਸਲੇ ਹੱਲ ਕਰਨ ਲਈ ਹੀ ਸੱਤਾ ’ਚ ਆਈ ‘ਆਪ’ ਸਰਕਾਰ : ਕੁਲਦੀਪ ਧਾਲੀਵਾਲ

Friday, Sep 20, 2024 - 05:04 PM (IST)

ਲੋਕਾਂ ਦੇ ਸਭ ਮਸਲੇ ਹੱਲ ਕਰਨ ਲਈ ਹੀ ਸੱਤਾ ’ਚ ਆਈ ‘ਆਪ’ ਸਰਕਾਰ : ਕੁਲਦੀਪ ਧਾਲੀਵਾਲ

ਅੰਮ੍ਰਿਤਸਰ (ਛੀਨਾ)-ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਬਾਗ ਸਿੰਘ ਵਡਾਲੀ ਮਿਲੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਕੀਤੀਆਂ। ਇਸ ਮੌਕੇ ਦਿਲਬਾਗ ਸਿੰਘ ਵਡਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀਆਂ ਸਭ ਸਹੂਲਤਾਂ ਹਰ ਵਰਗ ਦੇ ਲੋਕਾਂ ਤੱਕ ਪੱਖਪਾਤ ਰਹਿਤ ਪਹੁੰਚਾਈਆਂ ਜਾ ਰਹੀਆਂ ਹਨ। ‘ਆਪ’ ਸਰਕਾਰ ਦੇ ਰਾਜ ’ਚ ਲੋਕਾਂ ਦੇ ਬਿਨਾਂ ਖੱਜਲ-ਖੁਆਰੀ ਤੋਂ ਸਭ ਕੰਮ ਹੋ ਰਹੇ ਹਨ, ਜਿਸ ਸਦਕਾ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਖੁਸ਼ ਹਨ।

ਇਹ ਵੀ ਪੜ੍ਹੋ- ਸ਼ੱਕੀ ਹਾਲਾਤ 'ਚ ਵਿਦੇਸ਼ ਗਏ ਨੌਜਵਾਨ ਦੀ ਮੌਤ, ਦੋ ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਹਰੇਕ ਮਹੀਨੇ 300 ਯੂਨਿਟ ਫ੍ਰੀ ਬਿਜਲੀ ਦੇਣ ਨਾਲ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਕਿ ਪਹਿਲਾਂ ਤਾਂ ਆਮ ਲੋਕਾਂ ਦਾ ਬਿਜਲੀ ਦੇ ਬਿੱਲ ਭਰਨ ’ਚ ਹੀ ਘਰ ਦਾ ਬਜਟ ਹਿੱਲ ਜਾਂਦਾ ਸੀ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿਲਬਾਗ ਸਿੰਘ ਵਡਾਲੀ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਆਖਿਆ ਕਿ ਲੋਕਾਂ ਦੇ ਸਭ ਮਸਲੇ ਹੱਲ ਕਰਨ ਲਈ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਤਾ ’ਚ ਆਈ ਹੈ, ਪਾਰਟੀ ਦੇ ਸਮੂਹ ਆਗੂ ਤੇ ਵਰਕਰ ਤਕੜੇ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਜਿਥੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਮੈਨੂੰ ਦੱਸਿਆ ਜਾਵੇ ਮੈਂ ਹਰ ਪੱਖੋਂ ਮਦਦ ਕਰਾਂਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News