'ਆਪ' ਹਾਈਕਮਾਨ ਨੇ ਰਮਨ ਬਹਿਲ ਨੂੰ ਸੌਂਪੀ ਗੁਰਦਾਸਪੁਰ ਦੇ ਹਲਕੇ ਦੀ ਜ਼ਿੰਮੇਵਾਰੀ, ਵਰਕਰਾਂ 'ਚ ਖੁਸ਼ੀ ਦੀ ਲਹਿਰ

Wednesday, Oct 18, 2023 - 02:43 PM (IST)

ਗੁਰਦਾਸਪੁਰ (ਹਰਮਨ)- ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੂੰ ਹਲਕਾ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਨਿਯੁਕਤੀ ਸਬੰਧੀ ਪਾਰਟੀ ਵੱਲੋਂ ਬਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਹਲਕੇ ਅੰਦਰ ਪਾਰਟੀ ਦੇ ਵਰਕਰਾਂ ਅਤੇ ਬਹਿਲ ਸਮਰਥਕਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। 

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ

ਦੱਸਣਯੋਗ ਹੈ ਕਿ ਰਮਨ ਬਹਿਲ ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਹਨ ਅਤੇ ਉਨਾਂ ਨੂੰ ਸਿਹਤ ਸੇਵਾਵਾਂ ਵਿਚ ਵੱਡੇ ਬਦਲਾਅ ਤੇ ਸੁਧਾਰ ਲਿਆਉਣ ਲਈ ਅਹਿਮ ਕੰਮ ਕੀਤਾ ਹੈ ਅਤੇ ਨਾਲ ਹੀ ਹਲਕਾ ਗੁਰਦਾਸਪੁਰ ਅੰਦਰ ਵੀ ਪਿਛਲੇ ਕਰੀਬ ਡੇਢ ਸਾਲ ਦੇ ਸਮੇਂ ਦੌਰਾਨ ਉਨ੍ਹਾਂ ਨੇ ਅਨੇਕਾਂ ਕਾਰਜ ਕਰਵਾਏ ਹਨ। ਜਿੰਨਾਂ ਵਿਚ ਮੁੱਖ ਤੌਰ 'ਤੇ ਸਿਵਲ ਹਸਪਤਾਲ ਬੱਬਰੀ ਵਿਖੇ ਕਈ ਨਵੀਆਂ ਸੁਵਿਧਾਵਾਂ ਸ਼ੁਰੂ ਕਰਵਾਈਆਂ ਹਨ ਅਤੇ ਗੁਰਦਾਸਪੁਰ ਸ਼ਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਸ਼ੁਰੂ ਕਰਵਾਉਣ ਸਮੇਤ ਬਿਜਲੀ, ਪਾਣੀ ਤੇ ਹੋਰ ਸਹੂਲਤਾਂ ਨਾਲ ਜੁੜੇ ਗੰਭੀਰ ਮਸਲੇ ਹੱਲ ਕਰਵਾਏ ਹਨ।

ਇਹ ਵੀ ਪੜ੍ਹੋ- ਨਸ਼ਾ ਕਰਨ ਤੋਂ ਰੋਕਣ 'ਤੇ ਰਿਸ਼ਤਿਆਂ 'ਚ ਆਈ ਦਰਾੜ, ਜੀਜੇ ਨੇ ਸਾਲੇ ਦੇ ਘਰ ਆ ਕੇ ਚਲਾਈਆਂ ਗੋਲੀਆਂ

ਰਮਨ ਬਹਿਲ ਨੇ ਪਾਰਟੀ ਵੱਲੋਂ ਗੁਰਦਾਸਪੁਰ ਹਲਕੇ ਦੀ ਸੇਵਾ ਦੀ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰਦੇ ਰਹਿਣਗੇ।

ਇਹ ਵੀ ਪੜ੍ਹੋ- ਗ੍ਰਿਫ਼ਤਾਰੀ ਮਗਰੋਂ ਕੁਲਬੀਰ ਸਿੰਘ ਜ਼ੀਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News