‘ਆਪ’ ਆਗੂ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਜਾਨਲੇਵਾ ਹਮਲਾ, ਗੰਭੀਰ ਜ਼ਖ਼ਮੀ

Saturday, Feb 10, 2024 - 11:04 AM (IST)

‘ਆਪ’ ਆਗੂ ਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਜਾਨਲੇਵਾ ਹਮਲਾ, ਗੰਭੀਰ ਜ਼ਖ਼ਮੀ

ਪਠਾਨਕੋਟ (ਸ਼ਾਰਦਾ)- ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਦੇਰ ਸ਼ਾਮ ਸਰਨਾ ਖ਼ੇਤਰ ’ਚ ਦੋ ਅਣਪਛਾਤਿਆਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ’ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਤੌਰ ’ਤੇ ਜ਼ਖ਼ਮੀ ਕਰ ਦਿੱਤਾ ਗਿਆ। ਉਕਤ ਨੌਜਵਾਨ ਮੌਕੇ ਦਾ ਫ਼ਾਇਦਾ ਚੁੱਕ ਕੇ ਭੱਜ ਨਿਕਲਿਆ ਅਤੇ ਉਕਤ ਆਗੂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। 

ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ

ਆਪਣੇ ਉੱਪਰ ਹੋਏ ਹਮਲੇ ਨੂੰ ਲੈ ਕੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਕੁਮਾਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਉਹ ਸ਼ਾਮਲ ਹੋ ਕੇ ਆਪਣੇ ਘਰ ਵਾਪਸ ਪਿੰਡ ਬਹੇੜੀਆਂ ਬਜ਼ੁਰਗ ਜਾ ਰਹੇ ਸਨ ਅਤੇ ਜਿਵੇਂ ਹੀ ਉਹ ਉਕਤ ਕਸਬੇ ਕੋਲ ਪੁੱਜੇ ਤਾਂ ਉਨ੍ਹਾਂ ਦੀ ਗੱਡੀ ਪਿੱਛੇ ਚੱਲ ਰਹੇ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਨੂੰ ਬਾਹਰ ਨਿਕਲਣ ਲਈ ਕਿਹਾ ਅਤੇ ਉਹ ਜਿਵੇਂ ਹੀ ਗੱਡੀ ਤੋਂ ਉਤਰ ਕੇ ਬਾਹਰ ਆਏ ਤਾਂ ਉਸ ’ਚੋਂ ਇਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਦੋਂ ਕਿ ਉਸ ਦੇ ਨਾਲ ਦੂਸਰੇ ਸਾਥੀ ਨੇ ਵੀ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸ ਨੂੰ ਲਹੂ-ਲੁਹਾਨ ਕਰ ਦਿੱਤਾ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਛੇਤੀ ਹੀ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇ।

ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News