''ਆਪ'' ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਰਕਰਾਂ ਸਣੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਹੋਏ ਨਤਮਸਤਕ
Friday, Sep 13, 2024 - 12:16 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਮੌਕੇ 'ਆਮ ਆਦਮੀ ਪਾਰਟੀ' ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪਾਰਟੀ ਵਰਕਰਾਂ ਸਮੇਤ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਗਾਹਲੜੀ ਵਿਖੇ ਨਤਮਸਤਕ ਹੋਏ।
ਇਸ ਮੌਕੇ ਡੀ.ਐੱਸ.ਪੀ. ਸੁਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਮਤਕ ਹੋਣ ਮਗਰੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਭਾਰਤ ’ਚ ਸਮੇਂ-ਸਮੇਂ ’ਤੇ ਰਿਸ਼ੀਆਂ-ਮੁਨੀਆਂ, ਗੁਰੂਆਂ-ਸੰਤਾਂ, ਪੀਰ-ਪੈਗੰਬਰਾਂ ਨੇ ਅਵਤਾਰ ਧਾਰ ਕੇ ਜਨ ਕਲਿਆਣ ਕੀਤਾ ਹੈ ਤੇ ਵਹਿਮਾਂ-ਭਰਮਾਂ ਦਾ ਖੰਡਨ ਕਰ ਕੇ ਸਮਾਜ ਸੁਧਾਰ ਕੀਤਾ ਹੈ।
ਇਹ ਵੀ ਪੜ੍ਹੋ- ਨੇਕ ਦਿਲ 'ਚੋਰ' ਦਾ ਅਜਿਹਾ ਕੰਮ, ਜਿਸ ਨੂੰ ਦੇਖ ਕੇ ਲੋਕਾਂ ਨੇ ਕਿਹਾ- 'ਇਨਸਾਨੀਅਤ ਅਜੇ ਜ਼ਿੰਦਾ ਹੈ...'
ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਵਾਚਿਆਂ ਪਤਾ ਲੱਗਦਾ ਹੈ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਭ ਤੋਂ ਸੱਚੇ ਤੇ ਸਿਧਾਂਤਾਂ ’ਤੇ ਚੱਲਣ ਵਾਲੇ ਅਨੁਯਾਈ ਉਨ੍ਹਾਂ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਸਨ। ਜਿਸ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਦਾਸੀਆਂ ਕਰ ਕੇ ਜਗਤ ਕਲਿਆਣ ਕੀਤਾ ਸੀ, ਉਸੇ ਤਰ੍ਹਾਂ ਹੀ ਬਾਬਾ ਸ੍ਰੀ ਚੰਦ ਜੀ ਨੇ ਵੀ ਉਦਾਸੀ ਰੂਪ ਵਿੱਚ ਜਗਤ ਕਲਿਆਣ ਨੂੰ ਪਹਿਲ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਗੁਰੂਆਂ ਤੇ ਰਿਸ਼ੀ ਮੁਨੀਆਂ ਦੇ ਦਿਹਾੜੇ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ। ਇਸ ਮੌਕੇ ਤੇ ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਗਾਹਲੜੀ, ਬਲਾਕ ਪ੍ਰਧਾਨ ਰਣਜੀਤ ਸਿੰਘ, ਸੁਲੱਖਣ ਸਿੰਘ ਧੂਤ ,ਬਲਾਕ ਪ੍ਰਧਾਨ ਸੋਨੂੰ ਪਹਾੜੀਪੁਰ, ਅਜੇ ਕਾਦੀਆਲੀ, ਮੇਜਰ ਸਿੰਘ, ਮਲਕੀਤ ਸਿੰਘ ਥੰਮਣ, ਅਜੈਬ ਸਿੰਘ ਨੌਸ਼ਿਹਰਾ ਤੇ ਵਿਕਾਸ ਦਬੂੜੀ ਸਣੇ ਹੋਰ ਕਈ ਵਰਕਰ ਮੌਜੂਦ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e