ਆਪ' ਵਿਧਾਇਕ ਧਾਲੀਵਾਲ ਨੇ ਅਜਨਾਲਾ ਦੇ ਸਰਕਾਰੀ ਹਸਪਤਾਲ ’ਚ ਮਾਰਿਆ ਅਚਨਚੇਤ ਛਾਪਾ

Tuesday, Mar 15, 2022 - 02:13 PM (IST)

ਆਪ' ਵਿਧਾਇਕ ਧਾਲੀਵਾਲ ਨੇ ਅਜਨਾਲਾ ਦੇ ਸਰਕਾਰੀ ਹਸਪਤਾਲ ’ਚ ਮਾਰਿਆ ਅਚਨਚੇਤ ਛਾਪਾ

ਅਜਨਾਲਾ (ਗੁਰਜੰਟ)- ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਆਪਣਾ ਕੰਮ ਸ਼ੁਰੂ ਕਰਦਿਆਂ ਸਰਕਾਰੀ ਹਸਪਤਾਲ ਅਜਨਾਲਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਰਕਾਰੀ ਹਸਪਤਾਲ ਅਜਨਾਲਾ ਦਾ ਬਹੁਤ ਬੁਰਾ ਹਾਲ ਹੈ, ਕਿਉਂਕਿ ਇੱਥੇ ਹਰ ਲੋੜਵੰਦ ਮਰੀਜ਼ ਬਹੁਤ ਮੁਸ਼ਕਲ ਹਾਲਾਤ ਵਿੱਚ ਪਹੁੰਚਦਾ ਹੈ। ਇੱਥੋਂ ਦੇ ਡਾਕਟਰ ਆਮ ਲੋਕਾਂ ਨਾਲ ਬਹੁਤ ਗ਼ਲਤ ਢੰਗ ਨਾਲ ਪੇਸ਼ ਆਉਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਇਸ ਮੌਕੇ ਉਨ੍ਹਾਂ ਸਮੂਹ ਸਟਾਫ਼ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ਵਤੀਰਾ ਆਮ ਲੋਕਾਂ ਪ੍ਰਤੀ ਬਦਲ ਲੈਣ, ਕਿਉਂਕਿ ਸਰਕਾਰ ਬਦਲ ਚੁੱਕੀ ਹੈ। ਪੰਜਾਬ ਦੇ ਲੋਕਾਂ ਨੇ ਖ਼ਰਾਬ ਹੋ ਚੁੱਕੇ ਸਾਰੇ ਸਿਸਟਮ ਨੂੰ ਬਦਲਣ ਲਈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਹੈ ਅਤੇ ਸਾਰਾ ਸਿਸਟਮ ਬਦਲ ਦਿੱਤਾ ਹੈ। ਪ੍ਰਸ਼ਾਸਨ ਨੂੰ ਹੁਣ ਅਕਾਲੀ-ਕਾਂਗਰਸ ਵਾਲਾ ਸਿਸਟਮ ਬਦਲ ਕੇ ਨਵੇਂ ਸਿਸਟਮ ਮੁਤਾਬਕ ਚੱਲਣਾ ਪਵੇਗਾ। ਸਰਕਾਰੀ ਹਸਪਤਾਲ ’ਚ ਡਾਕਟਰਾਂ ਦੀ ਵੱਡੀ ਘਾਟ ਬਾਰੇ ਪੁੱਛਣ ’ਤੇ ਵਿਧਾਇਕ ਧਾਲੀਵਾਲ ਨੇ ਕਿਹਾ ਕਿ 16 ਮਾਰਚ ਨੂੰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਕੈਬਨਿਟ ਵਿੱਚ ਇਹ ਸਾਰੇ ਫ਼ੈਸਲੇ ਲੈ ਜਾਣਗੇ, ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਚ ਡਾਕਟਰਾਂ ਦੀ ਘਾਟ ਨਹੀਂ ਰਹੇਗੀ। 

ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ

ਉਨ੍ਹਾਂ ਅਜਨਾਲਾ ਦੇ ਸਮੂਹ ਪ੍ਰਸ਼ਾਸਨ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਪੂਰੀ ਇਮਾਨਦਾਰੀ ਨਾਲ ਪਹਿਲ ਦੇ ਆਧਾਰ ਤੇ ਕੀਤੇ ਜਾਣ, ਤਾਂ ਜੋ ਰਵਾਇਤੀ ਪਾਰਟੀਆਂ ਵੱਲੋਂ ਖ਼ਰਾਬ ਕੀਤੇ ਹੋਏ ਸਿਸਟਮ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਮੌਕੇ ਭਾਈ ਜ਼ੋਰਾਵਰ ਸਿੰਘ ਅਜਨਾਲਾ, ਸਾਬਕਾ ਕੌਂਸਲਰ ਅਤੇ ਸੀਨੀਅਰ ਆਗੂ ਬਲਜਿੰਦਰ ਸਿੰਘ ਮਾਨ, ਸੁਖਵਿੰਦਰ ਸਿੰਘ ਮਾਨ, ਗਗਨਦੀਪ ਸਿੰਘ ਛੀਨਾ, ਜਸਪਿੰਦਰ ਸਿੰਘ, ਨਿਸ਼ਾਨ ਸਿੰਘ ਅਜਨਾਲਾ ਅਤੇ ਰਾਜਿੰਦਰ ਸਿੰਘ ਵਿਰਕ ਸਮੇਤ ਹਸਪਤਾਲ ਦਾ ਸਮੂਹ ਸਟਾਫ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ


author

rajwinder kaur

Content Editor

Related News