''ਆਪ'' ਦੇ ਦਫ਼ਤਰ ਸੇਵਾਦਾਰ ਸੰਦੀਪ ਸਿੰਘ ਸੋਨੂੰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
Tuesday, Sep 10, 2024 - 12:25 PM (IST)
ਭਿੱਖੀਵਿੰਡ (ਭਾਟੀਆ)- ਆਮ ਆਦਮੀ ਪਾਰਟੀ ਦੇ ਦਫਤਰ ਵਿਚ ਬਤੌਰ ਸੇਵਾਦਾਰ ਕੰਮ ਕਰਨ ਵਾਲੇ ਸੰਦੀਪ ਸਿੰਘ ਸੋਨੂੰ ਦੀ ਬੀਤੀ ਰਾਤ ਤੇਜ਼ ਰਫਤਾਰ ਅਣਪਛਾਤੇ ਵਾਹਨ ਵੱਲੋਂ ਟੱਕਰ ਮਰਨ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਜਗਬਾਣੀ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਦੇ ਭਰਾਤਾ ਹਰਜਿੰਦਰ ਸਿੰਘ ਬੁਰਜ ਨੇ ਦੱਸਿਆ ਕਿ ਸੰਦੀਪ ਸਿੰਘ ਸੋਨੂੰ ਪੁੱਤਰ ਸੁੱਤਾ ਸਿੰਘ ਢਿੱਲੋਂ ਮੁੱਖ ਰੂਪ ’ਚ ਖੇਮਕਰਨ ਦਾ ਨਿਵਾਸੀ ਸੀ ਪਰ ਪਿਛਲੇ ਕੁਝ ਸਮੇਂ ਤੋਂ ਆਪਣੇ ਸਹੁਰੇ ਘਰ ਵਾੜਾ ਤੇਲੀਆਂ ਵਿਖੇ ਰਹਿ ਰਿਹਾ ਸੀ ।
ਇਹ ਵੀ ਪੜ੍ਹੋ-ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਉਨ੍ਹਾਂ ਕਿਹਾ ਕਿ ਪਾਰਟੀ ਦੇ ਹਲਕਾ ਖੇਮਕਰਨ ਦੇ ਮੁੱਖ ਦਫਤਰ ਭਿੱਖੀਵਿੰਡ ਵਿਖੇ ਹਰ ਆਉਣ ਜਾਣ ਵਾਲੇ ਪਾਰਟੀ ਵਰਕਰ ਨੂੰ ਗੱਲਬਾਤ ਕਰਨ ਅਤੇ ਉਨ੍ਹਾਂ ਦੀ ਮੁਸ਼ਕਿਲ ਦੇ ਹੱਲ ਤੋਂ ਇਲਾਵਾ ਹਲਕਾ ਵਿਧਾਇਕ ਦੇ ਪ੍ਰੋਗਰਾਮਾਂ ਬਾਰੇ ਉਸ ਵੱਲੋਂ ਜਾਣਕਾਰੀ ਦਿੱਤੀ ਜਾਂਦੀ ਸੀ । ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਖੇਮਕਰਨ ਰੋਡ ’ਤੇ ਸਿਮਰਨ ਹਸਪਤਾਲ ਨੇੜੇ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਥੇ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8