ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ''ਚ ਆਪ ਵਰਕਰਾਂ ਨੇ ਮਨਾਏ ਜਸ਼ਨ, ਚਲਾਈ ਆਤਿਸ਼ਬਾਜੀ
Friday, Sep 13, 2024 - 05:35 PM (IST)
ਗੁਰਦਾਸਪੁਰ(ਹਰਮਨ)-ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਮਾਨਤ 'ਤੇ ਰਿਹਾਅ ਕਰਨ ਦੇ ਦਿੱਤੇ ਗਏ ਫੈਸਲੇ ਦੀ ਖੁਸ਼ੀ ਵਿਚ ਪਾਰਟੀ ਦੇ ਵਰਕਰਾਂ ਨੇ ਜਸ਼ਨ ਮਨਾਏ। ਇਸ ਦੌਰਾਨ ਆਪ ਦੇ ਵਲੰਟੀਅਰਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ 'ਤੇ ਇਕੱਤਰ ਹੋਏ ਕੇ ਆਤਿਸ਼ਬਾਜੀ ਚਲਾਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਦੇਸ਼ ਰਾਜਨੀਤੀ ਨੂੰ ਨਵੀਂ ਦਿਸ਼ਾ ਦੇਣ ਵਾਲੇ ਹਰਮਨ ਪਿਆਰੇ ਲੋਕ ਨੇਤਾ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਲੋਕਤੰਤਰ ਵਿੱਚ ਆਸਥਾ ਰੱਖਣ ਵਾਲੇ ਸਾਰੇ ਇਨਕਲਾਬੀ ਦੇਸ਼ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਕਬੂਲ ਨੇਤਾ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਦੱਬਿਆ ਨਹੀਂ ਜਾ ਸਕਦਾ ਅਤੇ ਉਹ ਲੋਕ ਹਿੱਤਾਂ ਖਾਤਰ ਆਪਣੀ ਜੰਗ ਜਾਰੀ ਰੱਖਣਗੇ।
ਇਹ ਵੀ ਪੜ੍ਹੋ- ਚਾਵਾਂ ਨਾਲ ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਬਹਿਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕੀਤਾ ਗਿਆ ਪਰ ਮਾਨਯੋਗ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਨਿਆਂ ਦਿੱਤਾ ਹੈ ਤੇ ਲੋਕਤੰਤਰ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਲੋਕ ਭਲਾਈ ਦੇ ਕੰਮਾਂ ਤਹਿਤ ਆਮ ਆਦਮੀ ਕਲੀਨਿਕ ਖੋਲੇ ਗਏ ਅਤੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜੋ ਸਫਲਤਾਪੂਰਵਕ ਚੱਲ ਰਹੇ ਹਨ। 'ਆਪ' ਪਾਰਟੀ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਵਿਰੋਧੀਆਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਬੁਖਲਾਹਟ ਵਿਚ ਆ ਕੇ ਵਿਰੋਧੀ ਪਾਰਟੀਆਂ ਇਸ ਪਾਰਟੀ ਤੇ ਆਗੂਆਂ ਦੀ ਅਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਕਰ ਰਹੀਆਂ ਹਨ ਪਰ ਦੇਸ਼ ਵਾਸੀ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8