ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

Wednesday, Jun 15, 2022 - 07:06 PM (IST)

ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਕਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ (ਜ.ਬ / ਹੇਮੰਤ) - ਵਿਦੇਸ਼ ਭੇਜਣ ਦੇ ਨਾਮ ’ਤੇ 1 ਲੱਖ 10 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਪਤੀ-ਪਤਨੀ ਖ਼ਿਲਾਫ਼ ਕਾਹਨੂੰਵਾਨ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਸਬ ਇੰਸਪੈਕਟਰ ਜਗਜੀਤ ਸਿੰਘ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਮੱਲੀਆ ਪੱਕੀਆਂ ਨੇ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀ ਮਲਕੀਤ ਸਿੰਘ ਪੁੱਤਰ ਸੁਖਚੈਨ ਸਿੰਘ ਅਤੇ ਉਸ ਦੀ ਪਤਨੀ ਕਰਮਜੀਤ ਕੌਰ ਵਾਸੀ ਨੀਲ ਕਲਾਂ ਨੇ ਉਸ ਨੂੰ ਸਾਊਥ ਅਫਰੀਕਾ ਭੇਜਣ ਦੇ ਨਾਮ ’ਤੇ 1 ਲੱਖ 10 ਹਜ਼ਾਰ ਰੁਪਏ ਲਏ ਸੀ।

ਉਸ ਨੇ ਕਿਹਾ ਕਿ ਦੋਸ਼ੀ ਪੈਸੇ ਲੈਣ ਦੇ ਬਾਵਜੂਦ ਨਾ ਤਾਂ ਉਸ ਨੂੰ ਵਿਦੇਸ਼ ਭੇਜ ਸਕੇ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕਰ ਰਹੇ ਹਨ। ਇਸ ਸਬੰਧੀ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀ ਪਤੀ-ਪਤਨੀ ਖ਼ਿਲਾਫ਼ ਧਾਰਾ 420 ਅਧੀਨ ਕੇਸ ਦਰਜ ਕੀਤਾ ਗਿਆ।


author

rajwinder kaur

Content Editor

Related News