ਵਿਦੇਸ਼ ਭੇਜਣ ਦੇ ਨਾਂ 'ਤੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲਾ ਵਿਅਕਤੀ ਨਾਮਜ਼ਦ

07/13/2022 12:20:26 PM

ਗੁਰਦਾਸਪੁਰ (ਹੇਮੰਤ, ਜੀਤ ਮਠਾਰੂ) - ਗੁਰਦਾਸਪੁਰ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ 6 ਲੱਖ 50 ਹਜ਼ਾਰ ਰੁਪਏ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਥਾਣਾ ਤਿੱਬੜ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਅਮੈਨੂਅਲ ਮੱਲ ਨੇ ਦੱਸਿਆ ਕਿ ਗੁਰਮੁੱਖ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਤਿੱਬੜੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਸ਼ੀ ਅਵਤਾਰ ਸਿੰਘ ਪੁੱਤਰ ਪ੍ਰਤਾਪ ਸਿੰਘ ਨਿਵਾਸੀ ਘੇਬੇ ਥਾਣਾ ਸਦਰ ਪਠਾਨਕੋਟ ਨੇ ਉਸ ਨੂੰ ਵਿਦੇਸ਼ ਜੌਰਜੀਆ ਭੇਜਣ ਦੇ ਨਾਂ 'ਤੇ 6 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਉਪ ਪੁਲਸ ਕਪਤਾਨ ਗੁਰਦਾਸਪੁਰ ਨੇ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ।

rajwinder kaur

This news is Content Editor rajwinder kaur