ਦੁਕਾਨ ’ਚੋਂ ਐੱਲ. ਸੀ. ਡੀ. ਅਤੇ ਏ.ਸੀ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

Monday, May 27, 2024 - 04:44 PM (IST)

ਦੁਕਾਨ ’ਚੋਂ ਐੱਲ. ਸੀ. ਡੀ. ਅਤੇ ਏ.ਸੀ ਚੋਰੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

ਬਟਾਲਾ (ਬੇਰੀ, ਸਾਹਿਲ, ਬਲਜੀਤ) : ਅਰਬਨ ਅਸਟੇਟ ਪੁਲਸ ਚੌਕੀ ਦੀ ਪੁਲਸ ਨੇ ਇਕ ਦੁਕਾਨ ’ਚੋਂ ਐੱਲ. ਸੀ. ਡੀ. ਅਤੇ ਏ. ਸੀ. ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ, ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ ਅਤੇ ਐੱਸ. ਐੱਚ. ਓ. ਸਿਵਲ ਲਾਈਨ ਯਾਦਵਿੰਦਰ ਸਿੰਘ ਦੇ ਨਿਰਦੇਸਾਂ ਤਹਿਤ ਪੁਲਸ ਵੱਲੋਂ ਚੋਰ ਲੁਟੇਰਿਆਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਉਸ ਨੇ ਦੱਸਿਆ ਕਿ ਰਾਧਾ ਰਾਣੀ ਪਤਨੀ ਮਨੋਜ ਕੁਮਾਰ ਵਾਸੀ ਬਟਾਲਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਰੀਬ 14-15 ਦਿਨ ਪਹਿਲਾਂ ਇਕ ਨੌਜਵਾਨ ਉਨ੍ਹਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ’ਚੋਂ ਐੱਲ. ਸੀ. ਡੀ. ਅਤੇ ਏ. ਸੀ. ਚੋਰੀ ਕਰ ਕੇ ਲੈ ਗਿਆ ਸੀ। ਪੁਲਸ ਨੇ ਰਾਧਾ ਰਾਣੀ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਉਕਤ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਰਮਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਐੱਲ. ਸੀ. ਡੀ. ਵੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਉਕਤ ਨੌਜਵਾਨ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਉਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਪਾਸੋਂ ਹੋਰ ਵੀ ਖੁਲਾਸੇ ਹੋ ਸਕਣ।

ਇਹ ਵੀ ਪੜ੍ਹੋ- ਪਤੀ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੈਬਸਾਈਟਾਂ ਲਈ ਪਤਨੀ ਦੀ ਅਸ਼ਲੀਲ ਵੀਡੀਓ ਕਰਦਾ ਸੀ ਵਾਇਰਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News