ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਨੂੰ ਮਾਰੀ ਟੱਕਰ, 4 ਜ਼ਖ਼ਮੀ
Monday, Aug 17, 2026 - 05:47 PM (IST)
ਗੁਰਦਾਸਪੁਰ (ਵਿਨੋਦ)- ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਗੁਰਦਾਸਪੁਰ ਦੇ ਪਿੰਡ ਮੱਦੋਵਾਲ ਨੇੜੇ ਇਕ ਕਾਰ ਦਾ ਟਾਇਰ ਫੱਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ, ਜਿਸ ਕਾਰਨ ਚਾਰ ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ 'ਚ ਇਕ ਔਰਤ ਵੀ ਸ਼ਾਮਲ ਹੈ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਕਾਰ ਚਾਲਕ ਬਸ਼ੀਰ ਅਹਿਮਦ ਆਪਣੇ ਸਾਥੀ ਨਾਲ ਜੰਮੂ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਿਹਾ ਸੀ ਜਦਕਿ ਮੋਟਰਸਾਈਕਲ ਸਵਾਰ ਪਤੀ-ਪਤਨੀ ਆਪਣੇ ਪਿੰਡ ਮੱਦੋਵਾਲ ਨੂੰ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਕਾਰ ਦਾ ਟਾਇਰ ਫੱਟ ਗਿਆ ਅਤੇ ਪਲਟੀਆਂ ਖਾਂਦੀ ਕਾਰ ਨੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿੱਚ ਲੈ ਲਿਆ।
ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ
ਕਾਰ ਸਵਾਰ ਬਸ਼ੀਰ ਅਹਿਮਦ ਅਤੇ ਉਸ ਦਾ ਸਾਥੀ ਅਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਅਮਰੀਕ ਸਿੰਘ ਅਤੇ ਰਵਿੰਦਰ ਕੌਰ ਵਾਸੀ ਮੱਧੋਵਾਲ ਕੁੱਲ ਚਾਰ ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਜ਼ਖ਼ਮੀਆਂ ਵਿਚੋਂ ਕਾਰ ਚਾਲਕ ਬਸ਼ੀਰ ਅਹਿਮਦ ਅਤੇ ਮੋਟਰਸਾਈਕਲ ਚਾਲਕ ਅਮਰੀਕ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਕਾਰਨ ਕਾਰ ਅਤੇ ਮੋਟਰਸਾਈਕਲ ਸੜਕ ਕਿਨਾਰੇ ਝਾੜੀਆਂ 'ਚ ਜਾ ਡਿੱਗੇ ਅਤੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ। ਸੂਚਨਾ ਮਿਲਣ 'ਤੇ ਤੁਰੰਤ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਪਹੁੰਚਾਇਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਜਿਗਰੀ ਦੋਸਤਾਂ ਦੀ ਇਕੱਠਿਆਂ ਗਈ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
