ਟਾਇਰ ਫੱਟਣ ਕਾਰਨ ਵਾਪਰਿਆ ਹਾਦਸਾ, ਸਵੀਫਟ ਕਾਰ ''ਚ ਸਵਾਰ ਇਕ ਦੀ ਮੌਤ

Tuesday, Apr 21, 2026 - 06:31 PM (IST)

ਟਾਇਰ ਫੱਟਣ ਕਾਰਨ ਵਾਪਰਿਆ ਹਾਦਸਾ, ਸਵੀਫਟ ਕਾਰ ''ਚ ਸਵਾਰ ਇਕ ਦੀ ਮੌਤ

ਗੁਰਦਾਸਪੁਰ (ਗੋਰਾਇਆ)- ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਜਾਣਕਾਰੀ ਅਨੁਸਾਰ, ਇਹ ਹਾਦਸਾ ਬਰਿਆਰ ਬਾਈਪਾਸ ਨੇੜੇ ਪਿੰਡ ਰਾਮ ਨਗਰ ਭੂੰਣ ਦੇ ਬਾਹਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਵਿਅਕਤੀ ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਮੌਖੇ ਦੇ ਰਹਿਣ ਵਾਲੇ ਸਨ ਅਤੇ ਸਵਿਫਟ ਡਿਜ਼ਾਇਰ ਕਾਰ ਵਿੱਚ ਸਫਰ ਕਰ ਰਹੇ ਸਨ। ਰਾਹ 'ਚ ਅਚਾਨਕ ਕਾਰ ਦਾ ਟਾਇਰ ਫੱਟਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਡਿਵਾਈਡਰ ਟੱਪ ਕੇ ਸਾਹਮਣਿਓਂ ਆ ਰਹੇ ਟਿੱਪਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ-  ਪੰਜਾਬ: Love marriage ਕਰਵਾਉਣ 'ਤੇ ਕੱਢ ਦਵਾਂਗੇ ਪਿੰਡੋਂ ਬਾਹਰ, ਪੰਚਾਇਤ ਦਾ ਸਖ਼ਤ ਫ਼ਰਮਾਨ

ਇਸ ਹਾਦਸੇ ਵਿੱਚ ਸੁਖਬੀਰ ਸਿੰਘ ਵਾਸੀ ਪਿੰਡ ਮੌਖੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੁਰਮੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਾਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਜ਼ਮੀਨ ਦਾ ਸੌਦਾ ਕਰਕੇ ਵਾਪਸ ਪਿੰਡ ਪਰਤ ਰਹੇ ਸਨ, ਜਦੋਂ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News