ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਓ ਦੀ ਉਡੀਕ ਕਰਦਾ ਰਹਿ ਗਿਆ ਪੁੱਤ
Monday, Jul 07, 2025 - 12:29 PM (IST)

ਤਰਨਤਾਰਨ (ਰਾਜੂ)-ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਪੰਜਵੜ ਦੇ ਕੋਲ ਤੇਜ਼ ਰਫ਼ਤਾਰ ਛੋਟੇ ਹਾਥੀ ਦੀ ਟੱਕਰ ਵੱਜਣ ਨਾਲ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਘਟਨਾ ਸਬੰਧੀ ਥਾਣਾ ਝਬਾਲ ਦੀ ਪੁਲਸ ਨੇ ਛੋਟੇ ਹਾਥੀ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ''ਚ ਚੰਦਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮੀਆਂਪੁਰ ਨੇ ਦੱਸਿਆ ਕਿ ਬੀਤੀ 4 ਜੁਲਾਈ ਨੂੰ ਉਹ ਆਪਣੇ ਲੜਕੇ ਰੋਹਿਤ ਸਿੰਘ ਨਾਲ ਆਪਣੇ ਸਹੁਰੇ ਪਿੰਡ ਮੂਸੇ ਆਇਆ ਸੀ। ਰਾਤ ਨੂੰ ਰੋਟੀ ਖਾਣ ਤੋਂ ਬਾਅਦ ਉਸ ਦੀ ਨੂੰਹ ਨੇ ਫੋਨ ਕਰਕੇ ਕਿਹਾ ਕਿ ਉਸ ਦਾ ਪੋਤਰਾ ਰੋ ਰਿਹਾ ਹੈ ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਜਿਸ ''ਤੇ ਉਸ ਦਾ ਲੜਕਾ ਰੋਹਿਤ ਸਿੰਘ ਆਪਣੇ ਮੋਟਰ ਸਾਈਕਲ ''ਤੇ ਸਵਾਰ ਹੋ ਕੇ ਵਾਪਸ ਘਰ ਜਾਣ ਲਈ ਰਵਾਨਾ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਜਦ ਉਸ ਦਾ ਲੜਕਾ ਰੋਹਿਤ ਸਿੰਘ ਪਿੰਡ ਪੰਜਵੜ ਦੇ ਕੋਲ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਛੋਟੇ ਹਾਥੀ ਦੇ ਚਾਲਕ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦੇ ਲੜਕੇ ਰੋਹਿਤ ਸਿੰਘ ਦੀ ਮੌਕੇ ''ਤੇ ਹੀ ਮੌਤ ਹੋ ਗਈ। ਥਾਣਾ ਝਬਾਲ ਦੇ ਏ.ਐੱਸ.ਆਈ. ਤਸਵੀਰ ਸਿੰਘ ਨੇ ਦੱਸਿਆ ਕਿ ਛੋਟੇ ਹਾਥੀ ਦੇ ਚਾਲਕ ਜਸਬੀਰ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਡੱਲ ਦੇ ਖ਼ਿਲਾਫ਼ ਮੁਕੱਦਮਾ ਨੰਬਰ 111 ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8