ਕਾਰ ਦੀ ਟੱਕਰ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

Monday, Nov 04, 2024 - 06:12 PM (IST)

ਕਾਰ ਦੀ ਟੱਕਰ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ

ਬਟਾਲਾ (ਸਾਹਿਲ)-ਤੇਜ਼ ਰਫਤਾਰ ਕਾਰ ਦੀ ਟੱਕਰ ਵੱਜਣ ਨਾਲ ਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਜੰਗ ਬਹਾਦਰ ਸਿੰਘ ਨੇ ਦੱਸਿਆ ਕਿ ਬਚਨ ਸਿੰਘ ਪੁੱਤਰ ਭਗਤ ਸਿੰਘ ਵਾਸੀ ਬਹਾਦਰ ਹੁਸੈਨ ਖੁਰਦ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਸਵੇਰੇ 6 ਵਜੇ ਕਿਸੇ ਕੰਮ ਲਈ ਜਾ ਰਿਹਾ ਸੀ।

ਇਹ ਵੀ ਪੜ੍ਹੋ- ਡੇਰਾ ਬਾਬਾ ਨਾਨਕ ਪਹੁੰਚੇ CM ਮਾਨ, ਵਿਰੋਧੀਆਂ ਦੇ ਵਿੰਨ੍ਹੇ ਨਿਸ਼ਾਨੇ

ਇਸ ਦੌਰਾਨ ਜਦੋਂ ਉਹ ਸ੍ਰੀ ਹਰਗੋਬਿੰਦਪੁਰ ਰੋਡ ’ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਸਵਿਫਟ ਨੇ ਉਕਤ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲਿਆ ਅਤੇ ਘਸੀਟਦੇ ਹੋਏ ਦੂਰ ਤੱਕ ਲੈ ਗਈ ਅਤੇ ਉਪਰੰਤ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਦੇ ਸਿੱਟੇ ਉਕਤ ਸਾਈਕਲ ਸਵਾਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਏ. ਐੱਸ. ਆਈ. ਨੇ ਦੱਸਿਆ ਕਿ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਇਸ ਸਬੰਧੀ ਥਾਣਾ ਰੰਗੜ ਨੰਗਲ ਵਿਖੇ ਮ੍ਰਿਤਕ ਦੇ ਭਰਾ ਰਤਨ ਸਿੰਘ ਦੇ ਬਿਆਨ ’ਤੇ ਕਾਰ ਚਾਲਕ, ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਹੈ, ਦੇ ਵਿਰੁੱਧ ਬਣਦੀ ਧਾਰਾ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News