ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

02/29/2024 6:32:04 PM

ਬਾਬਾ ਬਕਾਲਾ ਸਾਹਿਬ (ਰਾਕੇਸ਼)- ਕਸਬਾ ਬਾਬਾ ਬਕਾਲਾ ਸਾਹਿਬ ਦੇ ਇਕ ਸਕੂਲ ’ਚ 12ਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨਾਮਕ ਵਿਦਿਆਰਥੀ 12ਵੀਂ ਕਲਾਸ ਦਾ ਪੇਪਰ ਦੇ ਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ ਅਤੇ ਨਾਲ ਹੀ ਉਸ ਦਾ ਇਕ ਹੋਰ ਦੋਸਤ ਅਮਿਤੋਜ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ ਕਿ ਅਚਾਨਕ ਟਰੈਕਟਰ ਟਰਾਲੀ ਨੂੰ ਓਵਰਟੇਕ ਕਰਦਿਆਂ ਬਾਈਕ ਚਲਾ ਰਹੇ ਵਿਦਿਆਰਥੀ ਅੰਮ੍ਰਿਤਪਾਲ ਸਿੰਘ ਦੀ ਟਰੈਕਟਰ ਟਰਾਲੀ ਹੇਠ ਆਉਣ ਕਾਰਨ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਇਸ ਦੌਰਾਨ ਉਸ ਦੇ ਪਿੱਛੇ ਬੈਠਾ ਸਕੂਲੀ ਵਿਦਿਆਰਥੀ ਤੇ ਸਾਹਮਣਿਓਂ ਆ ਰਿਹਾ ਬਾਈਕ ਸਵਾਰ ਗੋਰਾ ਨਾਮੀ ਵਿਅਕਤੀ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਕਤ ਦੋਵਾਂ ਜ਼ਖ਼ਮੀਆਂ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਅਤਿ ਨਾਜ਼ੁਕ ਬਣੀ ਹੋਈ ਹੈ। 

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News