ਗੁਰਦਾਸਪੁਰ ਬਾਈਪਾਸ ’ਤੇ ਵਾਪਰਿਆ ਹਾਦਸਾ, ਟਰੈਕਟਰ ਟਰਾਲੀ ਤੇ ਟਿੱਪਰ ਪਲਟੇ
Friday, Jan 10, 2025 - 03:38 PM (IST)
 
            
            ਗੁਰਦਾਸਪੁਰ (ਹਰਮਨ)-ਅੱਜ ਸਵੇਰੇ ਸੰਘਣੀ ਧੁੰਦ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਔਜਲਾ ਬਾਈਪਾਸ ਨੇੜੇ ਪਰਾਲੀ ਦੀਆਂ ਗੱਠਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਅਤੇ ਦੂਜੀ ਸਾਈਡ ਤੋਂ ਆ ਰਿਹਾ ਟਿੱਪਰ ਪਲਟ ਗਿਆ। ਇਸ ਦੌਰਾਨ ਦੋਹੇ ਵਾਹਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ 'ਸਰਕਾਰੀ ਬਾਬੂਆਂ' 'ਤੇ ਹੋਵੇਗੀ ਸਖ਼ਤੀ, ਹੁਣ ਮਨਮਾਨੀ ਨਹੀਂ ਕਰਨਾ ਪਵੇਗਾ ਕੰਮ

ਮੌਕੇ ’ਤੇ ਮੌਜੂਦ ਟਰੈਕਟਰ ਟਰਾਲੀ ਦੇ ਚਾਲਕ ਸੁਖਬੀਰ ਸਿੰਘ ਨੇ ਦੱਸਿਆ ਕਿ ਉਹ ਟਰੈਕਟਰ ਟਰਾਲੀ ’ਤੇ ਪਰਾਲੀ ਦੀਆਂ ਗੱਠਾਂ ਲੋਡ ਕਰਕੇ ਫਿਰੋਜ਼ਪੁਰ ਤੋਂ ਪਠਾਨਕੋਟ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਗੁਰਦਾਸਪੁਰ ਸ਼ਹਿਰ ਦੇ ਬੱਬਰੀ ਬਾਈਪਾਸ ਤੋਂ ਥੋੜਾ ਅੱਗੇ ਔਜਲਾ ਫਲਾਈ ਓਵਰ ਨੇੜੇ ਪਹੁੰਚਿਆ ਤਾਂ ਇੱਕ ਵਾਹਨ ਨੇ ਓਵਰਟੇਕ ਕਰਦਿਆਂ ਉਸ ਨੂੰ ਸਾਈਡ ਮਾਰ ਦਿੱਤੀ ਜਿਸ ਕਾਰਨ ਉਹ ਟਰੈਕਟਰ ਟਰਾਲੀ ਦਾ ਸੰਤੁਲਨ ਖੋ ਬੈਠਾ। ਇਸ ਕਾਰਨ ਟਰੈਕਟਰ ਟਰਾਲੀ ਪਲਟ ਗਈ ਤੇ ਉਸ ਦਾ ਕਾਫੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਪਲਟੇ ਹੋਏ ਟਿੱਪਰ ਦੇ ਡਰਾਈਵਰ ਮਹਾਂਵੀਰ ਸਿੰਘ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਬਠਿੰਡੇ ਜਾ ਰਿਹਾ ਸੀ। ਜਦੋਂ ਬਾਈਪਾਸ ’ਤੇ ਪਹੁੰਚਿਆ ਤਾਂ ਅਚਾਨਕ ਟਰਾਲੀ ਪਲਟ ਗਈ ਜਿਸ ਨੂੰ ਬਚਾਉਂਦੇ ਦੀ ਕੋਸ਼ਿਸ਼ ਕਰਦੇ ਹੋਏ ਟਿੱਪਰ ਵੀ ਪਲਟ ਗਿਆ ਤੇ ਉਸ ਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 4 ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            