ਨੈਸ਼ਨਲ ਹਾਈਵੇ ''ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

Monday, Aug 05, 2024 - 06:37 PM (IST)

ਨੈਸ਼ਨਲ ਹਾਈਵੇ ''ਤੇ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

ਗੁਰਦਾਸਪੁਰ (ਹਰਮਨ, ਸਾਹਿਲ) - ਗੁਰਦਾਸਪੁਰ ਸ਼ਹਿਰ ਦੇ ਬਾਹਰਵਾਰ ਔਜਲਾ ਬਾਈਪਾਸ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਨਿਸ਼ਾਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਧਰਪਾਈ ਮਜੀਠਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਇੱਕ ਨਿੱਜੀ ਫਾਇਨਾਂਸ ਕੰਪਨੀ ਦਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਉਹ ਕੰਪਨੀ ਦੀ ਕੁਲੈਕਸ਼ਨ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਨੂੰ ਆ ਰਿਹਾ ਸੀ ਕਿ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ, ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਕਿ ਇੰਜ ਲੱਗਦਾ ਹੈ ਕਿ ਕੋਈ ਅਣਪਛਾਤੀ ਗੱਡੀ ਉਸਦੇ ਸਿਰ ਤੋਂ ਗੁਜ਼ਰ ਗਈ ਹੋਵੇ। ਪਰ ਗੱਡੀ ਚਾਲਕ ਰੁਕਣ ਦੀ ਬਜਾਏ ਦੁਰਘਟਨਾ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਿਆ। ਫਿਲਹਾਲ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। 

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News