800 ਟਰਾਮਾਡੋਲ ਗੋਲੀਆਂ, ਇਕ ਕਾਰ ਅਤੇ ਮੋਬਾਈਲ ਸਮੇਤ ਮੁਲਜ਼ਮ ਗ੍ਰਿਫ਼ਤਾਰ

Wednesday, Aug 28, 2024 - 11:52 AM (IST)

ਤਰਨਤਾਰਨ(ਰਮਨ)-ਨਾਰਕੋਟਿਕ ਸੈੱਲ ਤਰਨਤਾਰਨ ਦੀ ਪੁਲਸ ਵੱਲੋਂ ਇਕ ਮੁਲਜ਼ਮ ਨੂੰ 800 ਟਰਾਮਾਡੋਲ ਗੋਲੀਆਂ, ਇਕ ਕਾਰ ਅਤੇ ਮੋਬਾਈਲ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਕੇ ਮੁਲਜ਼ਮ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਦੇਖੇ ਗਏ 3 ਡਰੋਨ, ਰੋਕੀਆਂ ਗਈਆਂ ਉਡਾਣਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਸੈੱਲ ਤਰਨਤਾਰਨ ਦੇ ਇੰਚਾਰਜ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਕਰਮਚਾਰੀ ਗਸ਼ਤ ਕਰਦੇ ਹੋਏ ਫੋਕਲ ਪੁਆਇੰਟ ਤਰਨਤਾਰਨ ਵਿਖੇ ਮੌਜੂਦ ਸਨ ਤਾਂ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ’ਚ ਸਵਾਰ ਸਤਨਾਮ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੈਕ ਸਾਈਡ ਥਾਣਾ ਖਾਲੜਾ ਪਿੰਡ ਖਾਲੜਾ ਨੂੰ 800 ਨਸ਼ੀਲੀਆਂ ਟਰਾਮਾਡੋਲ ਅਤੇ ਇਕ ਮੋਬਾਈਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Shivani Bassan

Content Editor

Related News