ISI ਨਾਲ ਜੁੜੀ ਅੱਤਵਾਦੀ ਸਾਜ਼ਿਸ਼ ਨਾਕਾਮ, RDX ਨਾਲ ਤਿਆਰ IED ਜ਼ਬਤ, ਇਕ ਮੁਲਜ਼ਮ ਗ੍ਰਿਫ਼ਤਾਰ
Tuesday, Feb 10, 2026 - 04:40 PM (IST)
ਅੰਮ੍ਰਿਤਸਰ- ਅੰਮ੍ਰਿਤਸਰ 'ਚ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐੱਸ.ਆਈ. ਦੀ ਮਦਦ ਨਾਲ ਰਚੀ ਜਾ ਰਹੀ ਇੱਕ ਆਤੰਕੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੌਰਾਨ ਆਰ.ਡੀ.ਐਕਸ. ਨਾਲ ਤਿਆਰ ਕੀਤਾ ਗਿਆ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਗਿਆ ਹੈ, ਜਦਕਿ ਇੱਕ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਡੀ. ਜੀ. ਪੀ. ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਨਾਲ ਸੰਪਰਕ ਵਿੱਚ ਸੀ, ਜੋ ਪਾਕਿਸਤਾਨ ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ। ਬਰਾਮਦ ਕੀਤਾ ਗਿਆ IED ਪੁਲਸ ਤੋਂ ਬਚਣ ਲਈ ਪੀਵੀਸੀ ਪਾਈਪ ਦੇ ਅੰਦਰ ਲੁਕਾ ਕੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਇਸ ਮਾਮਲੇ ਸਬੰਧੀ ਥਾਣਾ SSOC ਅੰਮ੍ਰਿਤਸਰ ਵਿੱਚ Explosive Substances Act, Arms Act ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਅੱਗੇ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਆਤੰਕੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
