ਨਾਬਾਲਗ ਕੁੜੀ ਦਾ ਰਸਤਾ ਰੋਕ ਕੇ ਤੰਗ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
Saturday, May 31, 2025 - 11:53 AM (IST)

ਤਰਨਤਾਰਨ (ਰਮਨ)- ਸਕੂਲ ਪੜ੍ਹਦੀ ਨਾਬਾਲਗ ਕੁੜੀ ਨੂੰ ਤੰਗ ਪ੍ਰੇਸ਼ਾਨ ਅਤੇ ਉਸ ਨਾਲ ਜ਼ਬਰਦਸਤੀ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਝਬਾਲ ਦੀ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜ ਕੌਰ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਥਾਣੇ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਦੀ 15 ਸਾਲਾਂ ਨਾਬਾਲਗ ਕੁੜੀ ਜੋ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ ਜਿਸ ਨੂੰ ਇਕ ਮੁੰਡਾ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਉਸ ਨੂੰ ਰਸਤੇ ਵਿਚ ਰੋਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
ਬੀਤੀ 29 ਮਈ ਨੂੰ ਜਦ ਉਸਦੀ ਧੀ ਸਕੂਲ ਤੋਂ ਵਾਪਸ ਘਰ ਆ ਰਹੀ ਸੀ ਤਾਂ ਗਲੀ ਵਿੱਚ ਕੋਈ ਨਾ ਹੋਣ ਕਾਰਨ ਮੋਟਰਸਾਈਕਲ 'ਤੇ ਸਵਾਰ ਮੁਲਜ਼ਮ ਨੇ ਕੁੜੀ ਦੀ ਕਿੱਟ ਪਿੱਛੋਂ ਫੜ ਕੇ ਉਸ ਨਾਲ ਜ਼ਬਰਦਸਤੀ ਕਰਨ ਲੱਗ ਪਿਆ ਅਤੇ ਉਸ ਦੇ ਪੁੱਤਰ ਵੱਲੋਂ ਰੋਲਾ ਪਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਿਆ। ਇਸ ਤੋਂ ਬਾਅਦ ਉਹ ਆਪਣੇ ਘਰ ਵਿਚ ਤੇਜ਼ਧਾਰ ਨਜ਼ਾਇਜ਼ ਹਥਿਆਰਾਂ ਸਮੇਤ ਮੁੰਡੇ ਬੁਲਾ ਕੇ ਬੈਠਾ ਰਿਹਾ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹ ਲਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਸਬ ਇੰਸਪੈਕਟਰ ਰਾਣੀ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਕਰਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਪੰਜਵੜ ਕਲਾਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8