ਅਦਾਲਤ ਕੰਪਲੈਕਸ ’ਚ ਆਇਆ ਦੋਸ਼ੀ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Wednesday, Feb 11, 2026 - 05:00 PM (IST)
ਗੁਰਦਾਸਪੁਰ (ਵਿਨੋਦ): ਅਦਾਲਤ ਕੰਪਲੈਕਸ ਗੁਰਦਾਸਪੁਰ ’ਚ ਆਏ ਇਕ ਦੋਸ਼ੀ ਨੂੰ ਪੁਲਸ ਨੇ 205 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਅਰਜੁਨ ਸਿੰਘ ਨੇ ਦੱਸਿਆ ਕਿ ਉਹ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਇੰਚਾਰਜ ਵਜੋਂ ਤਾਇਨਾਤ ਹੈ। ਉਹ ਅਦਾਲਤ ਦੇ ਕੰਪਲੈਕਸ ਦੇ ਮੁੱਖ ਗੇਟ ’ਤੇ ਡਿਊਟੀ ’ਤੇ ਸੀ ਜਦੋਂ ਦੁਪਹਿਰ 3:30 ਵਜੇ ਦੇ ਕਰੀਬ ਜਨਤਕ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਰੋਕਿਆ ਗਿਆ ਤਾਂ ਉਸ ਨੇ ਆਪਣੀ ਜੁਰਾਬ ਵਿੱਚੋਂ ਇੱਕ ਪਲਾਸਟਿਕ ਦਾ ਲਿਫਾਫਾ ਕੱਢਿਆ ਅਤੇ ਪਾਰਕ ਵਿੱਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
ਜਦੋਂ ਉਸ ਨੂੰ ਫੜ ਕੇ ਪੁੱਛਗਿੱਛ ਕੀਤੀ ਗਈ ਤਾਂ ਦੋਸ਼ੀ ਨੇ ਆਪਣੀ ਪਛਾਣ ਨਰੇਸ਼ ਕੁਮਾਰ ਉਰਫ਼ ਬਾਬੂ ਪੁੱਤਰ ਰਮੇਸ਼ ਕੁਮਾਰ ਵਾਸੀ ਗਾਂਧੀ ਕੈਂਪ, ਬਟਾਲਾ ਵਜੋਂ ਦੱਸੀ। ਲਿਫਾਫੇ ਵਿੱਚ ਨਸ਼ੀਲੇ ਪਦਾਰਥ ਹੋਣ ਦੇ ਸ਼ੱਕ ਕਾਰਨ ਗੁਰਦਾਸਪੁਰ ਸਿਟੀ ਪੁਲਸ ਦੇ ਸਬ-ਇੰਸਪੈਕਟਰ ਕੁਲਦੀਪ ਸਿੰਘ ਨੂੰ ਮੌਕੇ ’ਤੇ ਬੁਲਾਇਆ ਗਿਆ। ਜਦੋਂ ਸੁੱਟੇ ਹੋਏ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ 205 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
