30 ਬੋਤਲਾਂ ਦੇਸੀ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ

Monday, Jun 02, 2025 - 07:08 PM (IST)

30 ਬੋਤਲਾਂ ਦੇਸੀ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ

ਬਟਾਲਾ/ਘੁਮਾਣ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ) : ਸਰਹੱਦੀ ਖੇਤਰ ਦੇ ਪਿੰਡਾਂ ’ਚੋਂ ਐਕਸਾਈਜ਼ ਵਿਭਾਗ ਅਤੇ ਪੁਲਸ ਦੀ ਸਾਂਝੀ ਰੇਡ ਟੀਮ ਨੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉਪਲ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਅਤੇ ਪੁਲਸ ਦੀ ਟੀਮ ਨੇ ਪਿੰਡ ਛੀਡਲਾ ਵਾਲਾ ਨਜ਼ਦੀਕ ਟੀ-ਪੁਆਇੰਟ ’ਤੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਫੜਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 30 ਬੋਤਲਾਂ ਦੇਸੀ ਸ਼ਰਾਬ ਅਤੇ 6 ਪੋਲੀਥੀਨ ਦੇ ਵੱਡੇ ਪੈਕਟ ਬਰਾਮਦ ਕੀਤੇ। ਇਸ ਸਬੰਧੀ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਸਰਕਲ ਇੰਚਾਰਜ ਪਰਮਜੀਤ ਪੰਮਾ ਦੀ ਅਗਵਾਈ ਹੇਠਥਾਣੇਦਾਰ ਭੁਪਿੰਦਰ ਸਿੰਘ, ਥਾਣੇਦਾਰ ਕਰਣ ਸਿੰਘ, ਥਾਣੇਦਾਰ ਸੰਤੋਖ ਸਿੰਘ, ਹੌਲਦਾਰ ਬਿਕਰਮ ਸਿੰਘ, ਸਰਕਲ ਇੰਚਾਰਜ ਰਵੀ ਸ਼ਰਮਾ, ਇੰਚਾਰਜ ਦਿਆਲ ਸਿੰਘ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਮਾਣਾ, ਸਾਬਾ, ਪੰਡਿਤ, ਨਿੰਮਾ ਆਦਿ ਹਾਜ਼ਰ ਸਨ।


author

Shivani Bassan

Content Editor

Related News