3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ

Sunday, Apr 19, 2026 - 05:17 PM (IST)

3000 ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ

ਤਰਨਤਾਰਨ (ਰਮਨ)- ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 3000 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਦਾ ਮਾਣਯੋਗ ਅਦਾਲਤ ਪਾਸੋਂ ਦੋ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਨਿਸ਼ਾਨ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ 3000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪ੍ਰਤਾਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਜਿਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News