ਅੱਧਾ ਕਿਲੋ ਅਫੀਮ ਅਤੇ 2700 ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

Thursday, Aug 20, 2026 - 01:29 PM (IST)

ਅੱਧਾ ਕਿਲੋ ਅਫੀਮ ਅਤੇ 2700 ਡਰੱਗ ਮਨੀ ਸਮੇਤ ਮੁਲਜ਼ਮ ਕਾਬੂ

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਅੱਧਾ ਕਿਲੋ ਅਫੀਮ ਅਤੇ 2700 ਡਰੱਗ ਮਨੀ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਿਸ ਦੇ ਸਬੰਧ ਵਿਚ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਘਰ ਵੇਚਣ ਦੇ ਬਾਵਜੂਦ ਵੀ ਨਹੀਂ ਮੁਕਿਆ ਕਰਜ਼ਾ, ਪ੍ਰੇਸ਼ਾਨ ਪਤੀ-ਪਤਨੀ ਨੇ DC ਅੱਗੇ ਰੱਖ'ਤੀ ਇਹ ਮੰਗ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੀ ਪੁਲਸ ਚੌਂਕੀ ਟਾਊਨ ਦੇ ਇੰਚਾਰਜ ਸਬ ਇੰਸਪੈਕਟਰ ਅਮਰਜੀਤ ਸਿੰਘ ਵੱਲੋਂ ਜਦੋਂ ਸਮੇਤ ਪੁਲਸ ਪਾਰਟੀ ਰੇਲਵੇ ਰੋਡ ਨਜ਼ਦੀਕ ਗੰਦਾ ਨਾਲਾ ਪੁਲ ਤਰਨਤਾਰਨ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਉਪਰ ਰੋਕਦੇ ਹੋਏ ਉਸਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ 500 ਗ੍ਰਾਮ ਅਫੀਮ ਅਤੇ 2700 ਡਰੱਗ ਮਨੀ ਬਰਾਮਦ ਕੀਤੀ ਗਈ। ਡੀ.ਐੱਸ.ਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਕਰਨ ਕੁਮਾਰ ਪੁੱਤਰ ਸੁਦੇਸ਼ ਕੁਮਾਰ ਵਾਸੀ ਗਲੀ ਆਰੇ ਵਾਲੀ ਮੁਹੱਲਾ ਲਾਲੀ ਸ਼ਾਹ ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ, ਦੋਸਤਾਂ ਨੂੰ ਦੇਣ ਚੱਲਾ ਸੀ ਪਾਰਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News