ਦੀਨਾਨਗਰ ਪੁਲਸ ਵੱਲੋਂ ਹੈਰੋਇਨ ਤੇ ਨਕਦੀ ਸਮੇਤ ਇਕ ਮੁਲਜ਼ਮ ਕਾਬੂ
Wednesday, Jun 21, 2023 - 05:04 AM (IST)
ਦੀਨਾਨਗਰ (ਹਰਜਿੰਦਰ ਗੋਰਾਇਆ): ਦੀਨਾਨਗਰ ਪੁਲਸ ਪਾਰਟੀ ਨੇ ਘਰੋਟਾ ਮੋੜ ਤੋਂ ਇਕ ਦੋਸ਼ੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦੀਨਾਨਗਰ ਦੇ ਐੱਸ.ਐੱਚ.ਓ. ਜਤਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੀ ਨਾਬਾਲਿਗਾ ਨੇ ਕਿਸਾ ਦਬਾਅ ਹੇਠ ਬਦਲਿਆ ਸੀ ਬ੍ਰਿਜਭੂਸ਼ਣ ਖ਼ਿਲਾਫ਼ ਬਿਆਨ? ਬੱਚੀ ਦੇ ਪਿਤਾ ਨਾ ਦੱਸੀ ਸਾਰੀ ਗੱਲ
ਥਾਣਾ ਮੁਖੀ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਘਰੋਟਾ ਰੋਡ ਤੋਂ ਡੀਡਾ ਸਾਂਸੀਆਂ ਨੂੰ ਜਾਂਦੀ ਪੱਕੀ ਸੜਕ 'ਤੇ ਗੌਰਵ ਵਾਸੀ ਡੀਡਾ ਸਾਂਸੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ ਬਰਾਮਦ ਹੋਏ ਲਿਫਾਫੇ ਦੀ ਚੈਕਿੰਗ ਕਰਨ ’ਤੇ ਉਸ ’ਚੋਂ 15 ਗ੍ਰਾਮ ਹੈਰੋਇਨ, 1 ਲੱਖ 15 ਹਜ਼ਾਰ 700 ਰੁਪਏ ਦੀ ਡਰੱਗ ਮਨੀ ਅਤੇ ਕੰਪਿਊਟਰਾਈਜ਼ਡ ਕੰਡਾ ਬਰਾਮਦ ਹੋਇਆ। ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
