5 ਕਰੋੜ ਦੀ ਹੈਰੋਇਨ ਸਣੇ ਮੁਲਜ਼ਮ ਕਾਬੂ

Friday, Mar 27, 2026 - 01:00 PM (IST)

5 ਕਰੋੜ ਦੀ ਹੈਰੋਇਨ ਸਣੇ ਮੁਲਜ਼ਮ ਕਾਬੂ

ਤਰਨਤਾਰਨ (ਰਮਨ)-ਸੀ.ਆਈ.ਏ ਸਟਾਫ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਇਕ ਕਿਲੋ ਹੈਰੋਇਨ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ ਜਾਣਕਾਰੀ

ਮਿਲੀ ਜਾਣਕਾਰੀ ਦੇ ਅਨੁਸਾਰ ਵੀਰਵਾਰ ਦੇਰ ਸ਼ਾਮ ਸਥਾਨਕ ਤਹਿਸੀਲ ਬਾਜ਼ਾਰ ਵਿਚ ਮੌਜੂਦ ਬੀਬੋ ਸ਼ਾਹ ਮਾਰਕੀਟ ਦੇ ਅੰਦਰ ਇਕ ਟੈਲੀਕਾਮ ਦੀ ਦੁਕਾਨ ਵਿਚ ਸੀ.ਆਈ.ਏ ਸਟਾਫ ਅਤੇ ਥਾਣਾ ਸਿਟੀ ਤਰਨਤਾਰਨ ਦੀ ਸਾਂਝੀ ਟੀਮ ਵੱਲੋਂ ਦਸਤਕ ਦਿੱਤੀ ਗਈ। ਇਸ ਛਾਪੇਮਾਰੀ ਤੋਂ ਬਾਅਦ ਟੀਮ ਵੱਲੋਂ ਇਕ ਕਿਲੋ ਹੈਰੋਇਨ ਨੂੰ ਬਰਾਮਦ ਕੀਤਾ ਗਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਹੀ ਇਕ ਮੁਲਜ਼ਮ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ।

ਇਹ ਵੀ ਪੜ੍ਹੋ-ਪੰਜਾਬ: Lockdown ਦੀਆਂ ਖਬਰਾਂ ਵਿਚਾਲੇ ਮਚੀ ਹਾਹਾਕਾਰ; ਪੰਪਾਂ ’ਤੇ ਲੱਗੀਆਂ ਕਤਾਰਾਂ, 3800 ਰੁਪਏ ਤੱਕ ਪੁੱਜਾ ਸਿਲੰਡਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਕੀਤੀ ਗਈ ਛਾਪੇਮਾਰੀ ਦੌਰਾਨ ਬੀਬੋ ਸ਼ਾਹ ਮਾਰਕੀਟ ਵਿਚ ਮੌਜੂਦ ਇਕ ਟੈਲੀਕਾਮ ਦੁਕਾਨ ਅੰਦਰ ਛਾਪੇਮਾਰੀ ਕਰਦੇ ਹੋਏ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਮੌਕੇ ’ਤੇ ਹੀ ਦੁਕਾਨ ਮਾਲਕ ਮਨਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਸੁਖਦੇਵ ਸਿੰਘ ਨਿਵਾਸੀ ਮੁਹੱਲਾ ਨਾਨਕਸਰ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਹੈਰੋਇਨ ਦੀ ਖੇਪ ਇਸ ਕੋਲ ਕਿੱਥੋਂ ਅਤੇ ਕਿਸ ਤਰ੍ਹਾਂ ਆਈ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਸ਼ੁਕਰਵਾਰ ਸਵੇਰੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News