ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਗ੍ਰਿਫ਼ਤਾਰ
Thursday, Aug 14, 2025 - 02:06 PM (IST)

ਗੁਰਦਾਸਪੁਰ (ਗੋਰਾਇਆ)-“ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਥਾਣਾ ਬਹਿਰਾਮਪੁਰ ਦੀ ਪੁਲਸ ਨੇ ਰਾਜਨ ਨੂੰ ਕਾਬੂ ਕਰਕੇ ਉਸ ਪਾਸੋਂ 32 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਬਾ-ਜੁਰਮ 22-61-85 ਐਨਡੀਪੀਐਸ ਐਕਟ ਥਾਣਾ ਬਹਿਰਾਮਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ
ਐਸਐਸੀ ਗੁਰਦਾਸਪੁਰ ਆਦਿਤਯ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8