ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਇੱਕੋ ਨੰਬਰ ਪਲੇਟਾਂ ਦੇ 2 ਟਰਾਲੇ ਕੀਤੇ ਬਰਾਮਦ
Sunday, Aug 17, 2025 - 02:44 PM (IST)

ਤਰਨਤਾਰਨ(ਰਮਨ)-ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਇੱਕੋ ਨੰਬਰ ਦੇ 2 ਘੋੜਾ ਟਰਾਲੇ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰ ਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਚੋਹਲਾ ਸਾਹਿਬ ਦੇ ਮੁਖੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਐੱਸ.ਪੀ. ਦੀਪਕ ਪਾਰੀਕ ਵੱਲੋਂ ਮਿਲੇ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਸਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਕਾਰਨ ਇਕ ਮੁਲਜ਼ਮ ਨੂੰ ਇੱਕੋ ਨੰਬਰ ਦੇ 2 ਘੋੜਾ ਟਰਾਲਿਆਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਏ.ਐੱਸ.ਆਈ. ਗੁਰਮੁਖ ਸਿੰਘ ਸਮੇਤ ਪੁਲਸ ਪਾਰਟੀ ਪੁੱਲ ਨਹਿਰ ਬਿੱਲਿਆਂ ਵਾਲਾ ਵਿਖੇ ਮੌਜੂਦ ਸਨ ਤਾਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਅਮਰੀਕ ਸਿੰਘ ਉਰਫ ਮੁਲਵਈ ਵਾਸੀ ਘੋੜਾ ਚੌਕ ਚੋਹਲਾ ਸਾਹਿਬ ਜ਼ਿਲ੍ਹਾ ਤਰਨ ਤਾਰਨ ਟਰਾਲਿਆਂ ਨੂੰ ਚੋਰੀ ਕਰ ਕੇ ਉਸ ਦੀਆਂ ਨੰਬਰ ਪਲੇਟਾਂ ਨਾਲ ਛੇੜਛਾੜ ਕਰਦੇ ਹੋਏ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਇਲਾਕੇ ਵਿਚ 2 ਇੱਕੋ ਨੰਬਰ ਦੇ ਘੋੜਾ ਟਰਾਲਿਆਂ ਸਮੇਤ ਆ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਵਾਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਥਾਣਾ ਮੁਖੀ ਨੇ ਦੱਸਿਆ ਕਿ ਇਸ ਮਿਲੀ ਸੂਚਨਾ ਦੇ ਆਧਾਰ ਉੱਪਰ ਤੁਰੰਤ ਕਾਰਵਾਈ ਕਰਦੇ ਹੋਏ ਅਮਰੀਕ ਸਿੰਘ ਨੂੰ ਇੱਕੋ ਨੰਬਰ ਦੇ 2 ਘੋੜਾ ਟਰਾਲਿਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਬਾਰੀਕੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8