ਵਰਨਾ ਕਾਰ, ਰਿਵਾਲਵਰ ਤੇ 21 ਖੋਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

Tuesday, Jan 28, 2025 - 12:08 PM (IST)

ਵਰਨਾ ਕਾਰ, ਰਿਵਾਲਵਰ ਤੇ 21 ਖੋਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ(ਰਮਨ)- ਥਾਣਾ ਵੈਰੋਂਵਾਲ ਦੀ ਪੁਲਸ ਨੇ ਇਕ ਵਿਅਕਤੀ ਨੂੰ ਇਕ ਰਿਵਾਲਵਰ, ਇਕ ਜਿੰਦਾ ਰੌਂਦ ਅਤੇ 21 ਖੋਲ 32 ਬੋਰ ਤੋਂ ਇਲਾਵਾ ਵਰਨਾ ਕਾਰ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਬੰਦ ਦੀ ਕਾਲ ਦੌਰਾਨ ਦੇਖੋ ਜਲੰਧਰ ਦੇ ਹਾਲਾਤ, ਬਾਜ਼ਾਰ ਬੰਦ, ਪੂਰੀ ਤਰ੍ਹਾਂ ਪੱਸਰਿਆ ਸੰਨਾਟਾ

ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭਿਮਨਿਊ ਰਾਣਾ ਵੱਲੋਂ ਮਿਲੇ ਆਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਥਾਣਾ ਵੈਰੋਵਾਲ ਦੇ ਮੁਖੀ ਸਬ ਇੰਸਪੈਕਟਰ ਨਰੇਸ਼ ਕੁਮਾਰ ਦੀ ਅਗਵਾਈ ਵਾਲੀ ਟੀਮ, ਜਿਸ ਵਿਚ ਏ.ਐੱਸ.ਆਈ ਚਰਨਜੀਤ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਪੁਲ ਸੂਆ ਫਾਜਲਪੁਰ ਤੋਂ ਲਿੰਕ ਰੋਡ ਉਪਰ ਗਸ਼ਤ ਕਰ ਰਹੇ ਸਨ ਤਾਂ ਮੁੱਖਬਰ ਖਾਸ ਵੱਲੋਂ ਸੂਚਨਾ ਦਿੱਤੀ ਗਈ ਕਿ ਦਿਲਜੀਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਪਿੰਡ ਫਾਜਲਪੁਰ ਦੀ ਬਹਿਕ ਦੇ ਬਾਹਰ ਰੋਡ ਉਪਰ ਜੋ ਹਵਾਈ ਫਾਇਰ ਵਰਨਾ ਗੱਡੀ ’ਚੋਂ ਕੀਤੇ ਗਏ ਸਨ ਉਹ ਫਾਇਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਕੀਤੇ ਹਨ, ਜੋ ਉਹ ਆਪਣੇ ਮਾਮੇ ਦੀ ਬਹਿਕ ਸਰਵਨ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਡੇਰਾ ਸੋਹਲ ਦੇ ਘਰ ਚਲਾ ਗਿਆ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਬੰਦ! ਭਾਰੀ ਪੁਲਸ ਫੋਰਸ ਤਾਇਨਾਤ

ਸੂਚਨਾ ਵਿਚ ਇਹ ਵੀ ਦੱਸਿਆ ਗਿਆ ਕਿ ਵਰਨਾ ਕਾਰ ਵਿਚ ਸਵਾਰ ਮੁਲਜ਼ਮ ਅੱਜ ਆਪਣੇ ਪਿੰਡ ਬੰਡਾਲੇ ਜਾਣ ਲਈ ਤਿਆਰ ਹੈ, ਜਿਸ ਨੂੰ ਪੁਲਸ ਵੱਲੋਂ ਕਾਬੂ ਕੀਤਾ ਜਾ ਸਕਦਾ ਹੈ। ਡੀ.ਐੱਸ.ਪੀ ਕਮਲ ਮੀਤ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਥਾਣਾ ਮੁਖੀ ਨਰੇਸ਼ ਕੁਮਾਰ ਵੱਲੋਂ ਸਮੇਤ ਪੁਲਸ ਪਾਰਟੀ ਤੁਰੰਤ ਕਾਰਵਾਈ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਬਖਸ਼ ਸਿੰਘ ਵਾਸੀ ਬੰਡਾਲਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਵਰਨਾ ਕਾਰ ਸਮੇਤ ਕਾਬੂ ਕਰ ਲਿਆ ਗਿਆ, ਜਿਸ ਪਾਸੋਂ ਇਕ ਰਿਵਾਲਵਰ 32 ਬੋਰ, ਜਿਸ ਦਾ ਨੰਬਰ ਰਗੜਿਆ ਹੋਇਆ ਸੀ ਤੋਂ ਇਲਾਵਾ ਇਕ ਜਿੰਦਾ ਰੌਂਦ ਅਤੇ 21 ਖੋਲ 32 ਬੋਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਬਰਾਮਦ ਹੋਏ ਖਾਲੀ ਖੋਲਾਂ ਨੂੰ ਲੈ ਕੇ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਵੱਲੋਂ ਪਹਿਲਾਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News