ਲੁੱਟਾਂ-ਖੋਹਾਂ ਕਰਨ ਵਾਲਾ ਮੁਲਜ਼ਮ 2 ਪਿਸਤੌਲਾਂ ਅਤੇ 7 ਰੌਂਦ ਸਮੇਤ ਗ੍ਰਿਫ਼ਤਾਰ

Wednesday, Apr 24, 2024 - 05:20 PM (IST)

ਲੁੱਟਾਂ-ਖੋਹਾਂ ਕਰਨ ਵਾਲਾ ਮੁਲਜ਼ਮ 2 ਪਿਸਤੌਲਾਂ ਅਤੇ 7 ਰੌਂਦ ਸਮੇਤ ਗ੍ਰਿਫ਼ਤਾਰ

ਤਰਨਤਾਰਨ (ਰਮਨ)-ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੇ ਹਥਿਆਰਾਂ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਮੁਲਜ਼ਮ ਨੂੰ 2 ਪਿਸਤੌਲ ਅਤੇ 7 ਰੌਂਦ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ ਐੱਸ. ਪੀ. ਇਨਵੈਸਟੀਗੇਸ਼ਨ ਅਜੈ ਰਾਜ ਸਿੰਘ ਦੀ ਅਗਵਾਈ ਹੇਠ ਸੀ . ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਜਦੋਂ ਆਪਣੀ ਡਿਊਟੀ ਦੌਰਾਨ ਪੱਟੀ, ਵਲਟੋਹਾ, ਖੇਮਕਰਨ, ਮਸਤਗੜ੍ਹ ਆਦਿ ਨੂੰ ਜਾ ਰਹੇ ਸਨ ਤਾਂ ਭੂਰਾ ਕੋਹਨਾ ਵਿਖੇ ਲਿੰਕ ਰੋਡ ਤੋਂ ਇਕ ਸਿੱਖ ਨੌਜਵਾਨ ਵਿਖਾਈ ਦਿੱਤਾ, ਜੋ ਸਰਕਾਰੀ ਪੁਲਸ ਦੀ ਗੱਡੀ ਨੂੰ ਵੇਖ ਘਬਰਾ ਕੇ ਪਿੱਛੇ ਖਿਸਕਣ ਲੱਗਾ। 

ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼

ਇਸ ਦੌਰਾਨ ਪੁਲਸ ਪਾਰਟੀ ਨੇ ਮੌਕੇ ਤੋਂ ਵਿਅਕਤੀ ਨੂੰ ਹਿਰਾਸਤ ਵਿਚ ਲੈਂਦੇ ਹੋਏ ਉਸਦੀ ਪੁੱਛਗਿੱਛ ਕੀਤੀ, ਜਿਸ ਨੇ ਆਪਣਾ ਨਾਮ ਜੁਗਰਾਜ ਸਿੰਘ ਉਰਫ਼ ਬਾਬਾ ਪੁੱਤਰ ਹਰਪਾਲ ਸਿੰਘ ਵਾਸੀ ਭੂਰਾ ਕਰੀਮਪੁਰਾ ਦੱਸਿਆ। ਨੌਜਵਾਨ ਦੀ ਤਲਾਸ਼ੀ ਲੈਣ ਦੌਰਾਨ ਉਸ ਦੀਆਂ ਜ਼ੇਬਾਂ ਵਿਚੋਂ 2 ਪਿਸਤੌਲ 32 ਬੋਰ ਅਤੇ 7 ਰੌਂਦ ਬਰਾਮਦ ਕੀਤੇ ਗਏ। ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਖੇਮਕਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋ ਸਕਦੇ ਹਨ।
 

ਇਹ ਵੀ ਪੜ੍ਹੋ- ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਵਿਛਾ ਦਿੱਤੇ ਸੱਥਰ, ਕਪੂਰਥਲਾ ਦੇ ਵਿਅਕਤੀ ਦੀ ਫਰਾਂਸ 'ਚ ਹੋਈ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News