ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਾਉਣ ਵਾਲਾ ਮੁਲਜ਼ਮ ਕਾਬੂ

Friday, Aug 30, 2024 - 10:47 AM (IST)

ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ 255 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਣੇ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੇ ਖਿਲਾਫ ਪਰਚਾ ਦਰਜ ਕਰ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੌਰਵ ਤੂਰਾ ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ਨਿਰਮਲ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਦੋਂ ਮਾੜੇ ਅਨਸਰਾਂ ਦੀ ਭਾਲ ਸਬੰਧੀ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਦਾਣਾ ਮੰਡੀ ਨਜ਼ਦੀਕ ਗੁਪਤ ਸੂਚਨਾ ਮਿਲੀ ਕਿ ਕੁਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕਲਸੀਆਂ ਖੁਰਦ, ਜਿਸਦੇ ਪਾਕਿਸਤਾਨ ’ਚ ਬੈਠੇ ਸਮੱਗਲਰਾਂ ਨਾਲ ਸਬੰਧ ਹਨ ਅਤੇ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਸਪਲਾਈ ਕਰਦਾ ਹੈ ਅਤੇ ਅੱਜ ਇਹ ਵਿਅਕਤੀ ਪਿੰਡ ਕਲਸੀਆਂ ਤੋਂ ਭਿੱਖੀਵਿੰਡ ਵਾਲੀ ਸਾਈਡ ਆ ਰਿਹਾ ਹੈ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਵੱਲੋਂ ਨਾਕਾਬੰਦੀ ਕੀਤੀ ਗਈ ਅਤੇ ਕੁਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਨੂੰ ਸਪਲੈਂਡਰ ਮੋਟਰਸਾਈਕਲ ਸਮੇਤ 255 ਗ੍ਰਾਮ ਹੈਰੋਇਨ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News