ਪੁਲਸ ਮੁਲਾਜ਼ਮ ’ਤੇ ਲੱਗਾ ਝੂਠੇ ਕੇਸ ’ਚ ਫਸਾਉਣ ਦੀਆਂ ਧਮਕੀਆਂ ਦੇਣ ਦਾ ਦੋਸ਼
Wednesday, Apr 24, 2024 - 06:11 PM (IST)
ਅੰਮ੍ਰਿਤਸਰ (ਛੀਨਾ)-ਇਕ ਪੁਲਸ ਮੁਲਾਜ਼ਮ ਵੱਲੋਂ ਝੂਠੇ ਪੁਲਸ ਕੇਸ ’ਚ ਫਸਾਉਣ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਪੀੜਤ ਧਿਰ ਤੇਜਬੀਰ ਸਿੰਘ ਪੁੱਤਰ ਸਵ. ਸੁਖਬੀਰ ਸਿੰਘ ਵਾਸੀ ਦਸਮੇਸ਼ ਨਗਰ, ਤਰਨਤਾਰਨ ਰੋਡ ਨੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਦਰਖ਼ਾਸਤ ਦੇ ਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਤੇਜਬੀਰ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਬੀ. ਡਿਵੀਜ਼ਨ ਵਿਖੇ ਤਾਇਨਾਤ ਪੁਲਸ ਮੁਲਾਜ਼ਮ ਹਰਮਨ ਸਿੰਘ ਵਾਸੀ ਡਾਇਮੰਡ ਅਸਟੇਟ ਮੇਰੀ ਪਤਨੀ ਪ੍ਰਵੀਨ ਕੌਰ ਦਾ ਰਿਸ਼ਤੇਦਾਰ ਹੈ ਅਤੇ ਮੇਰਾ ਕੁਝ ਸਮਾਂ ਪਹਿਲਾਂ ਪਤਨੀ ਨਾਲ ਤਲਾਕ ਹੋ ਚੁੱਕਾ ਹੈ, ਜਿਸ ਦੀ ਰੰਜਿਸ਼ ਕਾਰਨ ਉਕਤ ਪੁਲਸ ਮੁਲਾਜ਼ਮ ਮੈਨੂੰ ਹੁਣ ਝੂਠੇ ਪੁਲਸ ਕੇਸ ’ਚ ਫਸਾਉਣ ਦੀਆਂ ਵਿਉਤਾਂ ਘੜ ਰਿਹਾ ਹੈ, ਜਿਸ ਸਬੰਧੀ ਉਹ ਮੈਨੂੰ ਕਈ ਵਾਰ ਧਮਕੀਆਂ ਵੀ ਦੇ ਚੁੱਕਾ ਹੈ।
ਤੇਜਬੀਰ ਸਿੰਘ ਨੇ ਕਿਹਾ ਕਿ ਪੁਲਸ ਮੁਲਾਜ਼ਮ ਹਰਮਨ ਸਿੰਘ ਆਪਣੇ ਅਹੁਦੇ ਦਾ ਨਾਜਾਇਜ਼ ਫਾਇਦਾ ਉਠਾ ਕੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਨਾਜਾਇਜ਼ ਪੁਲਸ ਕੇਸ ’ਚ ਫਸਾ ਸਕਦਾ ਹੈ, ਜੇਕਰ ਸਾਡਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਹਰਮਨ ਸਿੰਘ ਹੀ ਜ਼ਿੰਮੇਵਾਰ ਹੋਵੇਗਾ। ਤੇਜਬੀਰ ਸਿੰਘ ਨੇ ਕਿਹਾ ਕਿ ਉਕਤ ਪੁਲਸ ਮੁਲਾਜ਼ਮ ਹਰਮਨ ਸਿੰਘ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਹੋ ਕੇ ਅੱਜ ਇਨਸਾਫ਼ ਲਈ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਦਰਖ਼ਾਸਤ ਦਿੱਤੀ ਗਈ ਹੈ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਕਮਿਸ਼ਨਰ ਸਾਹਿਬ ਮੇਰੇ ਨਾਲ ਇਨਸਾਫ਼ ਕਰਨਗੇ।
ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਸਰਹੱਦ ਨੇੜ੍ਹਿਓਂ ਕਰੋੜਾਂ ਦੀ ਹੈਰੋਇਨ ਤੇ ਡਰੋਨ ਸਣੇ ਇਕ ਤਸਕਰ ਗ੍ਰਿਫ਼ਤਾਰ
ਪੁਲਸ ਮੁਲਾਜ਼ਮ ਨੇ ਦੋਸ਼ਾਂ ਨੂੰ ਨਕਾਰਿਆ
ਇਸ ਸਬੰਧ ’ਚ ਜਦੋਂ ਪੁਲਸ ਮੁਲਾਜ਼ਮ ਹਰਮਨ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਤੇਜਬੀਰ ਸਿੰਘ ਵੱਲੋਂ ਝੂਠੇ ਪੁਲਸ ਕੇਸ ’ਚ ਫਸਾਉਣ ਦੀਆਂ ਧਮਕੀਆਂ ਦੇਣ ਦੇ ਲਾਏ ਦੋਸ਼ਾਂ ਨੂੰ ਗਲਤ ਕਰਾਰ ਦਿੰਦਿਆਂ ਆਖਿਆ ਕਿ ਤੇਜਬੀਰ ਸਿੰਘ ਨਾਲ ਸਾਡਾ ਘਰੇਲੂ ਝਗੜਾ ਚਲਦਾ ਹੈ, ਜਿਸ ਖ਼ਿਲਾਫ਼ ਮੈਂ ਵੀ ਪੁਲਸ ਕਮਿਸ਼ਨਰ ਸਾਹਿਬ ਨੂੰ ਦਰਖ਼ਾਸਤ ਦਿੱਤੀ ਹੋਈ ਹੈ।
ਇਹ ਵੀ ਪੜ੍ਹੋ- ਪਹਿਲਾਂ ਪੁੱਛਿਆ ਰਾਹ, ਫਿਰ ਕੁੜੀ ਨਾਲ ਕਰ ਗਏ ਵੱਡਾ ਕਾਂਡ, ਕੈਮਰੇ 'ਚ ਕੈਦ ਹੋਈ ਘਟਨਾ ਨੇ ਉਡਾਏ ਸਭ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8