9 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੀਤਾ ਅਦਾਲਤ ਪੇਸ਼

Friday, Aug 23, 2024 - 05:52 PM (IST)

9 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੀਤਾ ਅਦਾਲਤ ਪੇਸ਼

ਤਰਨਤਾਰਨ (ਰਮਨ)-ਕਤਲ ਮਾਮਲੇ ਵਿਚ ਪਿਛਲੇ 9 ਸਾਲਾਂ ਤੋਂ ਭਗੌੜੇ ਮੁਲਜ਼ਮ ਨੂੰ ਥਾਣਾ ਸਿਟੀ ਪੱਟੀ ਦੀ ਪੁਲਸ ਵੱਲੋਂ ਹੁਸ਼ਿਆਰਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਮਾਨਯੋਗ ਅਦਾਲਤ ਤਰਨਤਾਰਨ ਵਿਚ ਪੇਸ਼ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਐਕਸ਼ਨ 'ਚ ਪੰਜਾਬ ਪੁਲਸ, ਕਰ 'ਤਾ ਐਨਕਾਊਂਟਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਮੁਖੀ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਗੈਂਗਸਟਰ ਕਰਨ ਕੁਮਾਰ ਉਰਫ ਕੰਨੀ, ਜਿਸ ਦੇ ਖਿਲਾਫ ਥਾਣਾ ਸਿਟੀ ਪੱਟੀ ਵਿਖੇ ਸੰਨ੍ਹ 2012 ਦੌਰਾਨ ਧਾਰਾ 302 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ, ਜੋ ਮਾਨਯੋਗ ਅਦਾਲਤ ਵੱਲੋਂ 2015 ਸੰਨ੍ਹ ਤੋਂ ਭਗੌੜਾ ਕਰਾਰ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਹੁਸ਼ਿਆਰਪੁਰ ਜੇਲ ਵਿਖੇ ਬੰਦ ਸੀ, ਜਿਸ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਮਾਨਯੋਗ ਅਦਾਲਤ ਵਿਚ ਪੇਸ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਖਿਲਾਫ ਕੁੱਲ 16 ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਔਰਤ ਦਾ ਬੇਰਹਿਮੀ ਨਾਲ ਕਤਲ

ਇਹ ਵੀ ਪੜ੍ਹੋ- ਸਪਾ ਸੈਂਟਰ ’ਚ ਜਿਸਮ ਫਿਰੋਸ਼ੀ ਦਾ ਧੰਦਾ ਬੇਪਰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News